For the best experience, open
https://m.punjabitribuneonline.com
on your mobile browser.
Advertisement

ਸੋਰੇਨ ਦੀ ਅੰਤਰਿਮ ਜ਼ਮਾਨਤ ਬਾਰੇ ਈਡੀ ਤੋਂ ਜਵਾਬ ਤਲਬ

07:02 AM Apr 30, 2024 IST
ਸੋਰੇਨ ਦੀ ਅੰਤਰਿਮ ਜ਼ਮਾਨਤ ਬਾਰੇ ਈਡੀ ਤੋਂ ਜਵਾਬ ਤਲਬ
Advertisement

ਨਵੀਂ ਦਿੱਲੀ, 29 ਅਪਰੈਲ
ਸੁਪਰੀਮ ਕੋਰਟ ਨੇ ਅੱਜ ਮਨੀ ਲਾਂਡਰਿੰਗ ਮਾਮਲੇ ’ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਈਡੀ ਨੂੰ ਨੋਟਿਸ ਜਾਰੀ ਕਰ ਕੇ 6 ਮਈ ਤੱਕ ਜਵਾਬ ਦੇਣ ਲਈ ਕਿਹਾ ਹੈ। ਬੈਂਚ ਨੇ ਕਿਹਾ ਕਿ ਝਾਰਖੰਡ ਹਾਈ ਕੋਰਟ ਇਸ ਮਾਮਲੇ ’ਚ ਸੋਰੇਨ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਆਪਣਾ ਫੈਸਲਾ ਸੁਣਾ ਸਕਦੀ ਹੈ। ਇਹ ਹੁਕਮ 28 ਫਰਵਰੀ ਨੂੰ ਰਾਖਵਾਂ ਰੱਖ ਲਿਆ ਗਿਆ ਸੀ। ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਅਰੁਣਾਭ ਚੌਧਰੀ ਨੇ ਕਿਹਾ ਕਿ ਉਹ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਚਾਹੁੰਦੇ ਹਨ। ਸੋਰੇਨ ਨੂੰ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। -ਪੀਟੀਆਈ

Advertisement

Advertisement
Author Image

Advertisement
Advertisement
×