ਸੀਬੀਆਈ ਦੀ ਪਟੀਸ਼ਨ ’ਤੇ ਯਾਸੀਨ ਮਲਿਕ ਤੇ ਹੋਰਾਂ ਤੋਂ ਜਵਾਬ ਤਲਬ
07:02 AM Nov 29, 2024 IST
Advertisement
ਨਵੀਂ ਦਿੱਲੀ, 28 ਨਵੰਬਰ
ਸੁਪਰੀਮ ਕੋਰਟ ਨੇ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪਟੀਸ਼ਨ ’ਤੇ ਅੱਜ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਤੇ ਹੋਰ ਮੁਲਜ਼ਮਾਂ ਤੋਂ ਜਵਾਬ ਮੰਗਿਆ ਹੈ। ਜਸਟਿਸ ਅਭੈ ਐੱਸ. ਓਕਾ ਤੇ ਜਸਟਿਸ ਅਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਮਲਿਕ ਤੇ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਦਿਆਂ 18 ਦਸੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਅਗਵਾ ਮਾਮਲੇ ’ਚ ਸੁਣਵਾਈ ਲਈ ਮਲਿਕ ਨੂੰ ਜੰਮੂ ਲਿਜਾਣ ਦੀ ਲੋੜ ਨਹੀਂ ਹੈ ਕਿਉਂਕਿ ਤਿਹਾੜ ਜੇਲ੍ਹ ’ਚ ਵੀਡੀਓ ਕਾਨਫਰੰਸ ਦੀ ਸਹੂਲਤਾਂ ਵਾਲੀ ਇੱਕ ਅਦਾਲਤ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਜੰਮੂ ਦੀ ਹੇਠਲੀ ਅਦਾਲਤ ਦੇ 20 ਸਤੰਬਰ, 2022 ਦੇ ਹੁਕਮਾਂ ਖ਼ਿਲਾਫ਼ ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ। -ਪੀਟੀਆਈ
Advertisement
Advertisement
Advertisement