ਪਿੰਡਾਂ ਦੀ ਜ਼ਿੰਮੇਵਾਰੀ ਨਵੀਆਂ ਪੰਚਾਇਤਾਂ ਦੇ ਮੋਢਿਆਂ ’ਤੇ: ਕੁਲਵੰਤ ਸਿੰਘ
ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 22 ਅਕਤੂਬਰ
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਚੁਣੀਆਂ ਗਈਆਂ ਗਰਾਮ ਪੰਚਾਇਤਾਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੈ। ਇਸ ਲਈ ਉਹ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜ਼ੀਹ ਦੇਣ। ਇਹ ਗੱਲ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਵਿੱਚ ਸ਼ਾਮਪੁਰ, ਗੀਗੇਮਾਜਰਾ, ਗੋਬਿੰਦਗੜ੍ਹ ਅਤੇ ਢੇਲਪੁਰ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕਰਨ ਮੌਕੇ ਆਖੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਤੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ।
‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਸੋਮਵਾਰ ਨੂੰ ਸੱਤ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਗਿਆ ਸੀ। ਇਸ ਮੌਕੇ ਹਾਜ਼ਰ ਵਿਅਕਤੀਆਂ ਵਿੱਚ ਬਚਨ ਸਿੰਘ ਪਾਪੜੀ ਦਾ ਨਾਮ ਗ਼ਲਤੀ ਨਾਲ ਲਿਖਿਆ ਗਿਆ ਸੀ। ਇਸ ਦਾ ਸਾਨੂੰ ਅਫ਼ਸੋਸ ਹੈ। ਬਚਨ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕੁਲਵੰਤ ਸਿੰਘ ਨਾਲ ਕੋਈ ਸਬੰਧ ਨਹੀਂ ਹੈ, ਉਲਟਾ ਉਨ੍ਹਾਂ ਨੇ ਤਾਂ ਕੇਸ ਕੀਤਾ ਹੋਇਆ ਹੈ।