ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰ-ਪੂਰਬੀ ਦਿੱਲੀ ਵਿੱਚ ਰੈਸਤਰਾਂ ਮਾਲਕ ਦੀ ਗੋਲੀ ਮਾਰ ਕੇ ਹੱਤਿਆ

07:51 AM Mar 28, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਮਾਰਚ
ਉੱਤਰ-ਪੂਰਬੀ ਦਿੱਲੀ ਦੇ ਨਿਊ ਉਸਮਾਨਪੁਰ ਇਲਾਕੇ ਵਿੱਚ ਇੱਕ ਰੈਸਤਰਾਂ ਦੇ 32 ਸਾਲਾ ਮਾਲਕ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਜਦੋਂ ਰੈਸਤਰਾਂ ਮਾਲਕ ਸੰਜੈ ਸਿੰਘ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਰੈਸਤਰਾਂ ਤੋਂ ਵਾਪਸ ਆ ਰਿਹਾ ਸੀ ਤਾਂ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਦੇ ਕੋਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਸਬੰਧੀ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੰਜੈ ਦੇ ਇਕ ਦੋਸਤ ਨੇ ਉਸ ਨੂੰ ਸੜਕ ’ਤੇ ਜ਼ਖਮੀ ਹਾਲਤ ’ਚ ਦੇਖਿਆ ਤਾਂ ਆਪਣੇ ਛੋਟੇ ਭਰਾ ਨਿਤਿਨ ਨੂੰ ਇਸ ਦੀ ਸੂਚਨਾ ਦਿੱਤੀ। ਨਿਤਿਨ ਡੇਅਰੀ ਦਾ ਮਾਲਕ ਹੈ। ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਨਿਤਿਨ ਮੌਕੇ ’ਤੇ ਪਹੁੰਚਿਆ ਅਤੇ ਹਨੂੰਮਾਨ ਮੰਦਰ ਵਾਲੀ ਗਲੀ ਦੇ ਕੋਲ ਸੰਜੈ ਨੂੰ ਖੂਨ ਨਾਲ ਲੱਥਪੱਥ ਦੇਖਿਆ। ਪੁਲੀਸ ਅਨੁਸਾਰ ਸੰਜੈ ਦੇ ਸਿਰ, ਸੱਜੇ ਮੋਢੇ, ਕੂਹਣੀ ਅਤੇ ਪੇਟ ਵਿੱਚ ਸੱਟਾਂ ਲੱਗੀਆਂ ਹਨ। ਉਸ ਨੂੰ ਜਗ ਪ੍ਰਵੇਸ਼ ਚੰਦਰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਦੱਸਿਆ ਕਿ ਮੌਕੇ ਤੋਂ 7 ਕਾਰਤੂਸ, ਇੱਕ 7.65 ਐਮਐਮ ਦਾ ਕਾਰਤੂਸ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਸੰਜੈ ਖ਼ਿਲਾਫ਼ ਰਵਿੰਦਰ ਨਾਂ ਦੇ ਵਿਅਕਤੀ ਦੀ ਹੱਤਿਆ ਦਾ ਕੇਸ ਦਰਜ ਸੀ। ਦੋਵੇਂ ਇੱਕੋ ਇਲਾਕੇ ਵਿੱਚ ਰਹਿੰਦੇ ਸਨ। ਅਧਿਕਾਰੀ ਨੇ ਕਿਹਾ, “ਪੁਲੀਸ ਸੰਜੈ ਦੀ ਹੱਤਿਆ ਕਰਨ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।’’

Advertisement

Advertisement
Advertisement