ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਤੀਜਿਆਂ ਨੇ ਭਾਜਪਾ ਦਾ ਹੰਕਾਰ ਤੋੜਿਆ: ਪੰਚਾਲ

10:28 AM Jun 07, 2024 IST
ਬਾਬੈਨ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਉਂਦੇ ਹੋਏ ਕਾਂਗਰਸ ਕਾਰਕੁਨ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 6 ਜੂਨ
ਲੋਕ ਸਭਾ ਚੋਣਾਂ ਵਿੱਚ ਗੱਠਜੋੜ ਦੀ ਸ਼ਾਨਦਾਰ ਜਿੱਤ ਨੂੰ ਲੈ ਕੇ ਕਾਂਗਰਸ ਕਮੇਟੀ ਦੇ ਬੁਲਾਰੇ ਜੈ ਪਾਲ ਪੰਚਾਲ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਨੇ ਬਾਬੈਨ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ। ਪੰਚਾਲ ਨੇ ਕਿਹਾ ਕਿ ਭਾਜਪਾ ਦਾ 400 ਪਾਰ ਦਾ ਨਾਅਰਾ ਚਕਨਾਚੂਰ ਹੋ ਗਿਆ ਹੈ । ਪ੍ਰਧਾਨ ਮੰਤਰੀ ਨੂੰ ਆਪਣੀ ਨੈਤਿਕ ਹਾਰ ਮੰਨਦੇ ਹੋਏ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਨੂੰ ਲੋਕਾਂ ਨੇ ਵੋਟ ਰੂਪੀ ਜੋ ਅਸ਼ੀਰਵਾਦ ਦਿੱਤਾ ਹੈ ਉਸ ਨਾਲ ਦੇਸ਼ ਵਿਚ ਲੋਕਤੰਤਰ ਦੀ ਜਿੱਤ ਹੋਈ ਹੈ। ਪੰਚਾਲ ਨੇ ਕਿਹਾ ਕਿ ਕਾਂਗਰਸ ਨੇ ਪੂਰੇ ਦੇਸ਼ ਵਿਚ ਨਫਰਤ ਦੇ ਬਾਜ਼ਾਰ ਵਿੱਚ ਮੁਹੱਬਤ ਦੀ ਦੁਕਾਨ ਖੋਲ੍ਹੀ ਹੈ ਜਿਸ ਦਾ ਦੇਸ਼ ਵਾਸੀਆਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫਤਵਾ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਮਹਿੰਗਾਈ ,ਔਰਤਾਂ ’ਤੇ ਹੋ ਰਹੇ ਅੱਤਿਆਚਾਰ ,ਦੇਸ਼ ਦੀ ਸੁਰੱਖਿਆ ਨਾਲ ਹੋ ਰਹੇ ਖਿਲਵਾੜ ਦਾ ਕਰਾਰਾ ਜਵਾਬ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਨੇ ਭਾਜਪਾ ਦੇ ਹੰਕਾਰ ਨੂੰ ਤੋੜ ਕੇ ਗੱਠਜੋੜ ਦੇ ਹੱਕ ਵਿੱਚ ਵੋਟ ਪਾਈ ਹੈ। ਉਨਾਂ ਕਿਹਾ ਕਿ ਇਸ ਦਾ ਸਿਹਰਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਿਰ ਬੱਝਦਾ ਹੈ। ਇਸ ਮੌਕੇ ਰਾਕੇਸ਼ ਅਗਰਵਾਲ, ਸਾਬਕਾ ਮੰਡੀ ਪ੍ਰਧਾਨ ਲਾਭ ਸਿੰਘ, ਮਾਮ ਚੰਦ ਪਰਜਾਪਤੀ, ਪ੍ਰਵੀਨ ਸਿੰਗਲਾ, ਅਮਰੀਕ ਸਿੰਘ, ਰਮੇਸ਼ ਬਾਂਗੜ, ਰਜਤ ਬਾਲਮੀਕੀ, ਗੁਰਮੀਤ ਸਿੰਘ ਰਾਏ, ਕਸ਼ਮੀਰ ਸਿੰਘ ਮੌਜੂਦ ਸਨ।

Advertisement

Advertisement
Advertisement