ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

08:38 AM Jun 25, 2024 IST
ਮ੍ਰਿਤਕ ਦੇਹ ’ਤੇ ਤਿਰੰਗਾ ਪਾਉਂਦੇ ਹੋਏ ਹਵਾਈ ਸੈਨਾ ਦੇ ਅਧਿਕਾਰੀ। -ਫੋਟੋ: ਸੋਢੀ

ਐਸਏਐਸ ਨਗਰ (ਪੱਤਰ ਪ੍ਰੇਰਕ):

Advertisement

ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਅਤੇ ‘ਪੰਜਾਬ ਕੇਸਰੀ’ ਅਖ਼ਬਾਰ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ (81) ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਨੇ ਪਾਕਿਸਤਾਨ ਵਿਰੁੱਧ 1965 ਅਤੇ 1971 ਦੀਆਂ ਜੰਗਾਂ ਵਿੱਚ ਵੀ ਹਿੱਸਾ ਲਿਆ ਸੀ। ਸਸਕਾਰ ਮੌਕੇ ਹਵਾਈ ਸੈਨਾ ਦੀ ਇੱਕ ਟੁਕੜੀ ਉਨ੍ਹਾਂ ਨੂੰ ਸਨਮਾਨ ਭੇਟ ਕਰਨ ਲਈ ਪਹੁੰਚੀ ਅਤੇ ਹਵਾਈ ਸੈਨਾ ਦਾ ਝੰਡਾ ਅਤੇ ਤਿਰੰਗਾ ਸਨਮਾਨ ਵਜੋਂ ਮ੍ਰਿਤਕ ਦੇਹ ’ਤੇ ਪਾਉਣ ਉਪਰੰਤ ਸਤਿਕਾਰ ਸਹਿਤ ਪਰਿਵਾਰ ਨੂੰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਡੀਪੀਆਰਓ ਰਵੀਇੰਦਰ ਸਿੰਘ ਮੱਕੜ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਮੌਜੂਦ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਪੱਤਰਕਾਰ ਮੌਜੂਦ ਸਨ।

Advertisement
Advertisement