ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੇਵਾਮੁਕਤ ਕਰਨਲ ਨੂੰ ਦਸ ਦਿਨ ਡਿਜੀਟਲ ਅਰੈਸਟ ਕਰਕੇ 3.4 ਕਰੋੜ ਰੁਪਏ ਠੱਗੇ

05:18 AM Apr 02, 2025 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਚੰਡੀਗੜ੍ਹ ’ਚ ਰਹਿੰਦੇ ਭਾਰਤੀ ਫੌਜ ਵਿੱਚੋਂ ਸੇਵਾਮੁਕਤ ਕਰਨਲ ਤੇ ਉਸ ਦੀ ਪਤਨੀ ਨੂੰ 10 ਦਿਨ ਡਿਜੀਟਲ ਅਰੈਸਟ ਕਰਕੇ ਉਨ੍ਹਾਂ ਨਾਲ 3.4 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਦੇ ਸਾਈਬਰ ਸੈੱਲ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਕਰਨਲ ਦਿਲੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ 18 ਮਾਰਚ ਨੂੰ ਇਕ ਅਣਜਾਣ ਨੰਬਰ ਤੋਂ ਵਟਸਐੱਪ ਫੋਨ ਆਇਆ। ਫੋਨ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਕਰਮਚਾਰੀ ਦਸ ਕੇ 5,038 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਕਰਨ ਦਾ ਦਾਅਵਾ ਕੀਤਾ। ਫੋਨ ਕਰਨ ਵਾਲੇ ਨੇ ਕਰਨਲ ’ਤੇ ਮੁੰਬਈ ਦੇ ਕੇਨਰਾ ਬੈਂਕ ਦੇ ਇਕ ਖਾਤੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਕੇਸ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ, ਜਿਸ ਦੇ ਤਾਰ 5,038 ਕਰੋੜ ਰੁਪਏ ਦੇ ਘੁਟਾਲੇ ਨਾਲ ਜੁੜਦੇ ਹਨ। ਇਸ ਦੌਰਾਨ ਉਕਤ ਵਿਅਕਤੀ ਨੇ ਕਰਨਲ ਤੇ ਉਸ ਦੀ ਪਤਨੀ ਨੂੰ ਆਪਣੇ ਘਰ ਵਿੱਚ ਕੈਦ ਰਹਿਣ ਤੇ ਹਰ ਸਮੇਂ ਆਪਣੇ ਫੋਨ ਚਾਲੂ ਰੱਖਣ ਦੀ ਹਦਾਇਤ ਕੀਤੀ। ਇਸ ਤਰ੍ਹਾਂ ਮੁਲਜ਼ਮਾਂ ਨੇ ਦੋਵਾਂ ਨੂੰ 18 ਤੋਂ 27 ਮਾਰਚ ਤੱਕ 10 ਦਿਨਾਂ ਤੱਕ ਡਿਜੀਟਲ ਅਰੈਸਟ ਰੱਖਿਆ। ਇਸ ਦੌਰਾਨ ਧੋਖੇਬਾਜ਼ਾਂ ਨੇ ਉਨ੍ਹਾਂ ਦੇ ਬੈਂਕ ਖਾਤੇ ’ਚ ਪਏ 3.4 ਕਰੋੜ ਰੁਪਏ ਵੀ ਕਢਵਾ ਲਏ। ਇਸ ਬਾਰੇ ਕਰਨਲ ਦਿਲੀਪ ਸਿੰਘ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਅਤੇ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਦੋ ਪੁੱਤ ਪਹਿਲਾਂ ਗਵਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਜ਼ਾਰੇ ਲਈ ਪੈਸੇ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਪੁਲੀਸ ਉਨ੍ਹਾਂ ਦੇ ਰੁਪਏ ਵਾਪਸ ਦਿਵਾਏ।

Advertisement

Advertisement