ਸੇਵਾਮੁਕਤ ਡੀਈਓ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
06:52 AM Sep 13, 2024 IST
ਪੱਤਰ ਪ੍ਰੇਰਕ
ਪਠਾਨਕੋਟ, 12 ਸਤੰਬਰ
ਆਮ ਆਦਮੀ ਪਾਰਟੀ ਦਫ਼ਤਰ ਮਾਨਵਾਲ ਵਿੱਚ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ। ਸਮਾਗਮ ਵਿੱਚ ਹਲਕਾ ਸੁਜਾਨਪੁਰ ਦੇ ਪਿੰਡ ਫਿਰੋਜ਼ਪੁਰ ਕਲਾਂ ਦੇ ਸੇਵਾਮੁਕਤ ਡੀਈਓ ਜੋਗਿੰਦਰ ਸ਼ਰਮਾ, ਪ੍ਰਵੀਨ ਸਿੰਘ, ਬਿੱਟੂ ਅਤੇ ਹੋਰ ਆਪਣੇ ਸਾਥੀ, ਕਾਂਗਰਸ ਛੱਡ ਕੇ ‘ਆਪ’ ਪਾਰਟੀ ’ਚ ਸ਼ਾਮਲ ਹੋ ਗਏ। ਇਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
Advertisement
Advertisement