ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਖ਼ਿਲਾਫ਼ ਸੇਵਾਮੁਕਤ ਕਰਮਚਾਰੀਆਂ ’ਚ ਰੋਸ

07:45 AM Jul 04, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 3 ਜੁਲਾਈ
ਸੇਵਾਮੁਕਤ ਕਰਮਚਾਰੀ ਯੂਨੀਅਨ ਹਰਿਆਣਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮਨਾਥ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਸਾਂਗਵਾਨ ਨੇ ਕਿਹਾ ਕਿ ਸੇਵਾਮੁਕਤ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਸਰਕਾਰ ਅਤੇ ਅਧਿਕਾਰੀਆਂ ਨੇ ਚੁੱਪ ਧਾਰਨ ਕਰ ਰੱਖੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਸੇਵਾਮੁਕਤ ਕਰਮਚਾਰੀ ਯੂਨੀਅਨ ਲਗਾਤਾਰ ਮੰਗ ਕਰ ਰਹੀ ਹੈ ਕਿ 65 ਅਤੇ 70 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਪੈਨਸ਼ਨ ’ਚ 10 ਤੋਂ 20 ਫ਼ੀਸਦ ਦਾ ਵਾਧਾ ਕੀਤਾ ਜਾਵੇ ਅਤੇ ਕਮਿਊਟੇਸ਼ਨ ਦੀ ਰਕਮ 10 ਸਾਲਾਂ ਵਿੱਚ ਪੂਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮੈਡੀਕਲ ਭੱਤਾ ਵਧਾ ਕੇ 3000 ਰੁਪਏ ਮਹੀਨਾ ਕੀਤਾ ਜਾਵੇ ਅਤੇ ਕੈਸ਼ਲੈੱਸ ਮੈਡੀਕਲ ਸਹੂਲਤ ਲਾਗੂ ਕੀਤੀ ਜਾਵੇ। ਮੀਟਿੰਗ ’ਚ ਫੈਸਲਾ ਕੀਤਾ ਕਿ 12 ਜੁਲਾਈ ਨੂੰ ਜ਼ਿਲ੍ਹਾ ਹੈੱਡਕੁਆਰਟਰ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisement

Advertisement
Advertisement