ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਤੇ ਸਾਥੀ ਗ੍ਰਿਫ਼ਤਾਰ

06:59 AM Oct 15, 2024 IST
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਅਕਤੂਬਰ
ਵਿਜੀਲੈਂਸ ਬਿਓਰੋ ਨੇ ਪਲਾਟ ਦਾ ਇੰਤਕਾਲ ਚੜ੍ਹਾਉਣ ਬਦਲੇ ਤਿੰਨ ਕਿਸ਼ਤਾਂ ਵਿੱਚ 65 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਸੇਵਾਮੁਕਤ ਪਟਵਾਰੀ ਅਤੇ ਉਸ ਦੇ ਇੱਕ ਸਾਥੀ ਨੂੰ ਕਾਬੂ ਕੀਤਾ ਹੈ ਜਦੋਂਕਿ ਇਨ੍ਹਾਂ ਦਾ ਇੱਕ ਸਾਥੀ ਹਾਲੇ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਤਿੰਨਾਂ ਨੇ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ 65 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋਇਆ ਸੀ। ਪਿੰਡ ਦੂਲੋਂ ਦੇ ਇਲਾਕੇ ਵਿੱਚ ਰਹਿਣ ਵਾਲੇ ਸਰਬਜੀਤ ਸਿੰਘ ਨੇ ਸਾਰੀ ਰਿਕਾਰਡਿੰਗ ਕਰ ਰੱਖੀ ਸੀ ਅਤੇ ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਸੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਸੇਵਾਮੁਕਤ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀਆਂ ਬੂਟਾ ਸਿੰਘ ਅਤੇ ਰਾਣਾ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਸੇਵਾਮੁਕਤ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਾਥੀ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬੂਟਾ ਹਾਲੇ ਵੀ ਫ਼ਰਾਰ ਹੈ। ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਦੂਲੋਂ ਦੇ ਰਹਿਣ ਵਾਲੇ ਸਰਬਜੀਤ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਪਲਾਟ ਗਿੱਲ ਹਲਕੇ ਵਿੱਚ ਆਉਂਦਾ ਹੈ ਅਤੇ ਉਹ ਇਸ ਦਾ ਇੰਤਕਾਲ ਚੜ੍ਹਵਾਉਣਾ ਚਾਹੁੰਦਾ ਸੀ। ਉਸ ਦੀ ਮੁਲਾਕਾਤ ਮੁਲਜ਼ਮ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਲ ਹੋਈ। ਮੁਲਜ਼ਮਾਂ ਨੇ ਉਸ ਦੀ ਜਾਣ-ਪਛਾਣ ਸਿੱਧੀ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਜੋ ਹੁਣ ਸੇਵਾਮੁਕਤ ਹੈ। ਮੁਲਜ਼ਮਾਂ ਨੇ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮਾਂ ਨਾਲ ਸਰਬਜੀਤ ਦਾ ਸੌਦਾ 65 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਅਤੇ ਇਹ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਗਈ। ਸਰਬਜੀਤ ਸਿੰਘ ਨੇ ਫੋਨ ਕਾਲਾਂ ਦੀ ਸਾਰੀ ਰਿਕਾਰਡਿੰਗ ਕਰ ਲਈ ਸੀ। ਜਦੋਂ ਮੁਲਜ਼ਮ ਨੇ ਉਸ ਦਾ ਕੰਮ ਨਾ ਕੀਤਾ ਤਾਂ ਸਰਬਜੀਤ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ।

Advertisement

Advertisement