ਰੇਵੰਨਾ ਨੂੰ 14 ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ
06:50 AM May 09, 2024 IST
Advertisement
ਬੰਗਲੂਰੂ, 8 ਮਈ
ਅਗਵਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀ (ਐੱਸ) ਦੇ ਵਿਧਾਇਕ ਅਤੇ ਸਾਬਕਾ ਮੰਤਰੀ ਐੱਚਡੀ ਰੇਵੰਨਾ ਨੂੰ ਅੱਜ ਇੱਥੋਂ ਦੀ ਮੈਜਿਸਟ੍ਰੇਟ ਅਦਾਲਤ ਨੇ 14 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਸੈਸ਼ਨ ਕੋਰਟ ’ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਤੈਅ ਕੀਤੀ ਗਈ ਹੈ। ਚਾਰ ਦਿਨ ਦੀ ਪੁਲੀਸ ਹਿਰਾਸਤ ਪੂਰੀ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦੇ ਪੁੱਤਰ ਰੇਵੰਨਾ (66) ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 14 ਮਈ ਤੱਕ ਸੱਤ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। -ਪੀਟੀਆਈ
Advertisement
Advertisement