For the best experience, open
https://m.punjabitribuneonline.com
on your mobile browser.
Advertisement

ਰੇਵੰਤ ਰੈੱਡੀ ਬੀਆਰਐੱਸ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਦਿਆਂ ਰੰਗੇ ਹੱਥੀਂ ਫੜੇ: ਕੇਸੀਆਰ

06:37 AM Nov 23, 2023 IST
ਰੇਵੰਤ ਰੈੱਡੀ ਬੀਆਰਐੱਸ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਦਿਆਂ ਰੰਗੇ ਹੱਥੀਂ ਫੜੇ  ਕੇਸੀਆਰ
Advertisement

ਤੰਦੂਰ/ਕੋਡੰਗਲ, 22 ਨਵੰਬਰ
ਬੀਆਰਐੱਸ ਸੁਪਰੀਮੋ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਅੱਜ ਇੱਥੇ ਤਿਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਰੇਵੰਤ ਰੈੱਡੀ ’ਤੇ ਦੋਸ਼ ਲਾਇਆ ਕਿ ਬੀਆਰਐੱਸ (ਉਸ ਸਮੇਂ ਟੀਆਰਐੱਸ) ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਨੂੰ ਰੰਗੇ ਹੱਥੇ ਫੜਿਆ ਗਿਆ ਸੀ ਅਤੇ ਉਨ੍ਹਾਂ ਦੀਆਂ ਕੋਈ ਨੈਤਿਕ ਕਦਰਾਂ-ਕੀਮਤਾਂ ਨਹੀਂ ਹਨ। ਕੋਡੰਗਲ ਵਿਧਾਨ ਸਭਾ ਹਲਕੇ ਤੋਂ ਰੈੱਡੀ ਕਾਂਗਰਸ ਦੇ ਉਮੀਦਵਾਰ ਹਨ ਅਤੇ ਇੱਥੇ ਬੀਆਰਐੱਸ ਨੇ ਪਟਨਮ ਨਰੇਂਦਰ ਰੈੱਡੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇੱਥੇ ਅੱਜ ਵੱਖ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕੇਸੀਆਰ ਨੇ ਕਿਹਾ ਕਿ ਕਾਂਗਰਸ ਦੀ ਸੱਤਾ ’ਚ ਵਾਪਸੀ ਨਾਲ ਭ੍ਰਿਸ਼ਟ ਅਧਿਕਾਰੀਆਂ ਅਤੇ ਵਿਚੋਲਿਆਂ ਦੀ ਸਰਕਾਰ ਮੁੜ ਸ਼ੁਰੂ ਹੋ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ, ‘‘ਬੀਆਰਐੱਸ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਦੇ ਰੇਵੰਤ ਰੈੱਡੀ 50 ਲੱਖ ਦੀ ਨਕਦੀ ਨਾਲ ਰੰਗੇ ਹੱਥੀਂ ਫੜੇ ਗਏ ਸਨ। ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਜੇਲ੍ਹ ਭੇਜ ਦਿੱਤਾ ਸੀ।’’ ਕੇਸੀਆਰ ਨੇ ਦਾਅਵਾ ਕੀਤਾ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ 20 ਸੀਟਾਂ ਵੀ ਨਹੀਂ ਜਿੱਤੇਗੀ ਅਤੇ ਰੇਵੰਤ ਰੈੱਡੀ ਮੁੱਖ ਮੰਤਰੀ ਨਹੀਂ ਬਣਨਗੇ। ਉਨ੍ਹਾਂ ਲੋਕਾਂ ਨੂੰ ਕਾਂਗਰਸ ਦੇ ਹੱਕ ਵਿੱਚ ਨਾ ਭੁਗਤਣ ਦੀ ਅਪੀਲ ਕੀਤੀ। ਕੇਸੀਆਰ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਮੁੜ ਬੀਆਰਐੱਸ ਦੀ ਅਗਵਾਈ ਵਾਲੀ ਸਰਕਾਰ ਬਣਦੀ ਹੈ ਤਾਂ ਤਿਲੰਗਾਨਾ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×