ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ
06:58 AM Jan 06, 2025 IST
ਲੁਧਿਆਣਾ: ਦਿ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਅੱਜ ਇਥੇ ਹੋਈ ਜਿਸ ਵਿੱਚ ਜਥੇਬੰਦੀ ਦੇ ਆਗੂਆਂ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਜਸ਼ਨਪ੍ਰੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਜਨਰਲ ਸਕੱਤਰ ਨਿਰਮਲ ਸਿੰਘ ਬਾਠ, ਸੂਬਾ ਕਮੇਟੀ ਦੇ ਸੀਨੀਅਰ ਆਗੂ ਪਲਵਿੰਦਰ ਸਿੰਘ ਸੂਧ ਨੇ ਕੈਲੰਡਰ ਜਾਰੀ ਕਰਦਿਆਂ ਸਮੂਹ ਭਾਈਚਾਰੇ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਮੌਕੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਕਾਨੂੰਨਗੋਆਂ ਦੇ ਬਕਾਇਆ ਪਏ ਮੈਡੀਕਲ ਬਿੱਲ, ਪ੍ਰਮੋਸ਼ਨ, ਵਿਭਾਗੀ ਪ੍ਰੀਖਿਆ, ਵਿਭਾਗੀ ਪ੍ਰੀਖਿਆ ਦੇ ਨਤੀਜੇ ਆਦਿ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement