ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲ ਅਧਿਕਾਰੀਆਂ ਨੂੰ ਕੰਮਾਂ ਦੇ ਤੁਰੰਤ ਨਿਪਟਾਰੇ ਦੇ ਹੁਕਮ

07:01 AM Jun 21, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 20 ਜੂਨ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੇਜ਼ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਾਉਣ ਦੀ ਨੀਤੀ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਮਾਲ ਅਧਿਕਾਰੀਆਂ ਨੂੰ ਸਖ਼ਤੀ ਨਾਲ ਤਾੜਨਾ ਕੀਤੀ ਕਿ ਲੋਕਾਂ ਦੇ ਜ਼ਮੀਨੀ ਮਾਮਲਿਆਂ ਨਾਲ ਜੁੜੇ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣ। ਇਸ ਮੌਕੇ ਏਡੀਸੀ ਸੰਜੀਵ ਕੁਮਾਰ, ਐੱਸਡੀਐੱਮ ਮੁਕਤਸਰ ਬਲਜੀਤ ਕੌਰ, ਮਲੋਟ ਦੇ ਡਾ. ਸੰਜੀਵ ਕੁਮਾਰ ਅਤੇ ਗਿਦੜਬਾਹਾ ਦੇ ਡਾ. ਅਜੀਤਪਾਲ ਸਿੰਘ ਸਮੇਤ ਸਰਕਲ ਕਾਨੂੰਗੋ, ਪਟਵਾਰ ਯੂਨੀਅਨ ਦੇ ਪ੍ਰਧਾਨ ਅਤੇ ਅਰਜ਼ੀ ਨਵੀਸ ਵੀ ਹਾਜ਼ਰ ਸਨ। ਸ੍ਰੀ ਸੂਦਨ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਸ ਸਮੇਂ ਕੋਈ ਵਿਅਕਤੀ ਆਪਣੀ ਜਾਇਦਾਦ ਨਾਲ ਸਬੰਧਤ ਰਜਿਸਟਰੀ ਕਰਵਾਉਣ ਲਈ ਆਉਂਦਾ ਹੈ ਤਾਂ ਉਸ ਦਾ ਕੰਮ ਬਿਨਾਂ ਕੀਤਾ ਜਾਵੇ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਦੇ ਨਾਮ ਤੇ ਰਿਸ਼ਵਤ ਲੈਂਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

Advertisement

Advertisement