For the best experience, open
https://m.punjabitribuneonline.com
on your mobile browser.
Advertisement

ਮਾਲੀਆ ਵਾਧੇ ਤੇ ਖ਼ਰਚਿਆਂ ਦੇ ਪ੍ਰਬੰਧਨ ਲਈ ਸਮੀਖਿਆ ਮੀਟਿੰਗ

07:52 AM Jun 15, 2024 IST
ਮਾਲੀਆ ਵਾਧੇ ਤੇ ਖ਼ਰਚਿਆਂ ਦੇ ਪ੍ਰਬੰਧਨ ਲਈ ਸਮੀਖਿਆ ਮੀਟਿੰਗ
ਮੁੱਖ ਸਕੱਤਰ ਅਨੁਰਾਗ ਵਰਮਾ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇੱਥੇ ਵਿਸ਼ਵ ਬੈਂਕ ਵੱਲੋਂ ਫੰਡ ਪ੍ਰਾਪਤ ਬੀਐੱਫਏਆਈਆਰ ਪ੍ਰਾਜੈਕਟ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖ਼ਰਚਿਆਂ ਦੇ ਸਹੀ ਪ੍ਰਬੰਧਨ ਰਾਹੀਂ ਮਾਲੀਆ ਪੈਦਾਵਾਰ ਵਧਾਇਆ ਜਾ ਸਕੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਇਸ ਸਬੰਧੀ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ’ਤੇ ਜ਼ੋਰ ਦਿੰਦਿਆਂ ਪ੍ਰਾਜੈਕਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਦੇਣ ਅਤੇ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਪਹਿਲਾਂ ਸਬੰਧਿਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੇ ਪ੍ਰਗਤੀ, ਵਿੱਤੀ ਪ੍ਰਬੰਧਨ, ਸਮਰੱਥਾ ਨਿਰਮਾਣ ਅਤੇ ਲਾਗੂ ਕਰਨ ਦੌਰਾਨ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਇਹ ਮੀਟਿੰਗ ਪ੍ਰਾਜੈਕਟ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਵਿੱਤੀ ਜਵਾਬਦੇਹੀ ਤੇ ਸੰਸਥਾਗਤ ਲਚਕਤਾ ਨੂੰ ਵਧਾਉਣ ਦੀ ਵਚਨਬੱਧਤਾ ਨਾਲ ਸਮਾਪਤ ਹੋਈ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਰਾਜੀ ਪੀ ਸ਼੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਵਿੱਤ ਦੀਪਰਵਾ ਲਾਕੜਾ, ਸਕੱਤਰ ਯੋਜਨਾ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖਰਚਾ ਮੁਹੰਮਦ ਤਈਅਬ, ਵਿਸ਼ਵ ਬੈਂਕ ਦੀ ਪ੍ਰੋਗਰਾਮ ਲੀਡਰ ਭਾਵਨਾ ਭਾਟੀਆ ਅਤੇ ਸੀਨੀਅਰ ਅਰਥ ਸ਼ਾਸਤਰੀ ਧਰੁਵ ਸ਼ਰਮਾ ਸ਼ਾਮਲ ਸਨ।

Advertisement

Advertisement
Advertisement
Author Image

joginder kumar

View all posts

Advertisement