For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

07:29 AM May 30, 2024 IST
ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸਮੀਖਿਆ ਮੀਟਿੰਗ ਦੌਰਾਨ ਸਪੈਸ਼ਲ ਪੁਲੀਸ ਆਬਜ਼ਰਵਰ, ਸਪੈਸ਼ਲ ਖਰਚਾ ਆਬਜ਼ਰਵਰ ਤੇ ਸਿਵਲ ਤੇ ਪੁਲੀਸ ਅਧਿਕਾਰੀ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਮਈ
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲੀਸ ਆਬਜ਼ਰਵਰ ਦੀਪਕ ਮਿਸ਼ਰਾ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਬੀ.ਆਰ ਬਾਲਾਕ੍ਰਿਸ਼ਨਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ 12-ਸੰਗਰੂਰ ਵਿੱਚ ਸਿਵਲ ਤੇ ਪੁਲੀਸ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਨਰਲ ਆਬਜ਼ਰਵਰ ਦਿਨੇਸ਼ਨ ਐੱਚ ਅਤੇ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਹਾਜ਼ਰੀ ਵਿੱਚ ਉਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ 5 ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਤੇ ਐੱਸਐੱਸਪੀ ਸੰਦੀਪ ਮਲਿਕ ਤੇ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਤੇ ਐੱਸਐੱਸਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਬੰਧਤ ਜ਼ਿਲ੍ਹਿਆਂ ਦੇ ਵਿਧਾਨ ਸਭਾ ਸੈਗਮੈਂਟਾਂ ’ਚ ਵੋਟਿੰਗ ਤੇ ਗਿਣਤੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਸਪੈਸ਼ਲ ਪੁਲੀਸ ਆਬਜ਼ਰਵਰ ਦੀਪਕ ਮਿਸ਼ਰਾ ਨੇ ਚੋਣਾਂ ਦੇ ਇਸ ਮਹਾਤਿਓਹਾਰ ਨੂੰ ਆਪਸੀ ਮਿਲਵਰਤਨ ਅਤੇ ਤਨਦੇਹੀ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੋਵੇਂ ਸਪੈਸ਼ਲ ਆਬਜ਼ਰਵਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×