For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ

07:29 AM Jul 19, 2023 IST
ਡੀਸੀ ਵੱਲੋਂ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ
Advertisement

ਪੱਤਰ ਪ੍ਰੇਰਕ
ਬਠਿੰਡਾ, 18 ਜੁਲਾਈ
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਚ ਦੇਰੀ ਅਤੇ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ’ਚ ਜਲ ਸਪਲਾਈ, ਲੋਕ ਨਿਰਮਾਣ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ, ਬਾਗਬਾਨੀ, ਸਿੱਖਿਆ, ਡੇਅਰੀ, ਮੱਛੀ ਪਾਲਣ ਤੇ ਮੰਡੀ ਬੋਰਡ ਸਣੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਬੈਠਕ ਦੌਰਾਨ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤੇ ਇਨ੍ਹਾਂ ਨੂੰ ਛੇਤੀ ਸਿਰੇ ਚਾੜ੍ਹਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਾਰੇ ਬੀਡੀਪੀਓਜ਼ ਅਤੇ ਈਓਜ਼ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਨਾਲ ਸਬੰਧਤ ਕੋਈ ਵੀ ਪੈਂਡਿੰਗ ਕੰਮ ਨਾ ਰੱਖਿਆ ਜਾਵੇ।
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਹੋਣ ਵਾਲੇ ਵਿਕਾਸ ਕਾਰਜਾਂ ਦੇ ਜਲਦ ਤੋਂ ਜਲਦ ਐਸਟੀਮੇਟ ਬਣਾ ਕੇ ਭੇਜੇ ਜਾਣ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਲਵੀ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Advertisement

Advertisement
Advertisement
Tags :
Author Image

joginder kumar

View all posts

Advertisement