ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਰਾਮਦਾਸ ਤੇ ਅਮਰਦਾਸ ਨੂੰ ਸਮਰਪਿਤ ਸਮਾਗਮਾਂ ਸਬੰਧੀ ਸਮੀਖਿਆ ਮੀਟਿੰਗ

08:05 AM Aug 21, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਅਗਸਤ
ਸ੍ਰੀ ਗੁਰੂ ਰਾਮਦਾਸ ਦੇ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਅੱਜ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਸਬ-ਕਮੇਟੀਆਂ ਪਾਸੋਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਅਤੇ ਕਰਵਾਏ ਜਾਣ ਵਾਲੇ ਹੋਰ ਕੰਮਾਂ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਹ ਮੀਟਿੰਗ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਹੋਈ। ਭਾਈ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਅਤੇ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਸਿੱਖ ਸੰਗਤ ਦੇ ਸਹਿਯੋਗ ਨਾਲ 13 ਸਤੰਬਰ ਤੋਂ 18 ਸਤੰਬਰ 2024 ਤੱਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਬ-ਕਮੇਟੀਆਂ ਬਣਾਈਆਂ ਗਈਆਂ ਸਨ। ਅੱਜ ਦੀ ਮੀਟਿੰਗ ਵਿਚ ਹੋਈਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਹੋਣ ਵਾਲੇ ਹੋਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੀ ਸੰਗਤ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਸੰਗਤ ਨੂੰ 450 ਸਾਲਾ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement

Advertisement
Advertisement