ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਸ਼ਕਰ ਧਾਮੀ ਵੱਲੋਂ ਚਾਰਧਾਮ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ

06:49 AM May 28, 2024 IST
ਰਿਸ਼ੀਕੇਸ਼ ਵਿੱਚ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ। -ਫੋਟੋ: ਏਐੱਨਆਈ

ਰਿਸ਼ੀਕੇਸ਼, 27 ਮਈ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਰਿਸ਼ੀਕੇਸ਼ ਦਾ ਦੌਰਾ ਕਰਦਿਆਂ ਚਾਰਧਾਮ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮਗਰੋਂ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ, ਭੋਜਨ, ਸਫਾਈ ਅਤੇ ਸਿਹਤ ਪ੍ਰਬੰਧਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਧਾਮੀ ਨੇ ਕਿਹਾ, ‘‘ਸਾਡੀ ਸਰਕਾਰ ਵੱਖ-ਵੱਖ ਖੇਤਰਾਂ ਤੋਂ ਉਤਰਾਖੰਡ ਆਉਣ ਵਾਲੇ ਸ਼ਰਧਾਲੂਆਂ ਦੀ ਨਿਰਵਿਘਨ ਅਤੇ ਸੁਰੱਖਿਅਤ ਚਾਰਧਾਮ ਯਾਤਰਾ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ।’’ ਇਸ ਦੌਰਾਨ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਗਏ ਆਰਾਮ ਘਰ, ਸਿਹਤ ਕੇਂਦਰਾਂ ਅਤੇ ਯਾਤਰਾ ਕੰਟਰੋਲ ਰੂਮ ਦੀਆਂ ਸਾਰੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ 25 ਮਈ ਨੂੰ ਬਦਰੀਨਾਥ ਅਤੇ ਕੇਦਾਰਨਾਥ ਧਾਮਾਂ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ ਆਉਣ ਤੋਂ ਬਾਅਦ ਉੱਤਰਾਖੰਡ ਸਰਕਾਰ ਨੇ ਭੀੜ ਪ੍ਰਬੰਧਨ ਲਈ ਯਾਤਰਾ ਮੈਜਿਸਟ੍ਰੇਟ ਤਾਇਨਾਤ ਕੀਤੇ ਸਨ। -ਪੀਟੀਆਈ

Advertisement

Advertisement