For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਅਤੇ ਡੀਸੀ ਵੱਲੋਂ ਝੋਨੇ ਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ

10:20 AM Oct 29, 2024 IST
ਵਿਧਾਇਕ ਅਤੇ ਡੀਸੀ ਵੱਲੋਂ ਝੋਨੇ ਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ
ਅਨਾਜ ਮੰਡੀ ਭਵਾਨੀਗੜ੍ਹ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਡੀਸੀ ਸੰਦੀਪ ਰਿਸ਼ੀ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 28 ਅਕਤੂਬਰ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਅਨਾਜ ਮੰਡੀ ਭਵਾਨੀਗੜ੍ਹ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਕੀਤੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਝੋਨੇ ਦੇ ਸੀਜ਼ਨ ਨਾਲ ਸਬੰਧਤ ਹਰ ਵਰਗ ਨੂੰ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹੋਏ ਹਨ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਦਰਪੇਸ਼ ਮੁਸ਼ਕਲਾਂ ਦਾ ਜਾਇਜ਼ਾ ਲਿਆ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆੜ੍ਹਤੀਆ ਐਸੋਸ਼ੀਏਸ਼ਨ ਅਤੇ ਸੈਲਰ ਮਾਲਕਾਂ ਵੱਲੋਂ ਵੀ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਛੇਤੀ ਹੀ ਵਿਧਾਨ ਸਭਾ ਹਲਕਾ ਸੰਗਰੂਰ ਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਤੇਜ਼ੀ ਨਾਲ ਨੇਪਰੇ ਚੜ੍ਹਾਈ ਜਾਵੇਗੀ। ਇਸ ਮੌਕੇ ਡੀਸੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 2 ਲੱਖ 77 ਹਜ਼ਾਰ 542 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 2 ਲੱਖ 48 ਹਜ਼ਾਰ 442 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 426.88 ਕਰੋੜ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ 1 ਲੱਖ 6 ਹਜ਼ਾਰ 290 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ। ਇਸ ਮੌਕੇ ਐਸਡੀਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਪ੍ਰਦੀਪ ਮਿੱਤਲ, ਨਰਿੰਦਰ ਹਾਕੀ ਹਾਜ਼ਰ ਸਨ।
ਪਟਿਆਲਾ (ਖੇਤਰੀ ਪ੍ਰਤੀਨਿਧ): ਡੀਸੀ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ’ਚ ਖਰੀਦ ਕੀਤੀ ਜਾ ਰਹੀ ਝੋਨੇ ਦੀ ਲਿਫਟਿੰਗ ’ਚ ਹੋਰ ਤੇਜ਼ੀ ਲਿਆਉਣ ਅਤੇ ਮਿੱਥੇ ਟੀਚੇ ਮੁਤਾਬਕ ਚੁਕਾਈ ਕਰਵਾਉਣ ਲਈ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਅੱਜ ਇੱਥੇ ਏਡੀਸੀ (ਜ) ਇਸ਼ਾ ਸਿੰਗਲ, ਸਮੂਹ ਐੱਸਡੀਐੱਮਜ਼, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਖਰੀਦ ਏਜੰਸੀਆਂ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਇਸ ਸਬੰਧੀ ਮੀਟਿੰਗ ਕੀਤੀ।

Advertisement

ਐੱਸਡੀਐਮ ਅਤੇ ਚੇਅਰਮੈਨ ਵੱਲੋਂ ਅਨਾਜ ਮੰਡੀਆਂ ਦੇ ਦੌਰੇ

ਧੂਰੀ (ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ): ਐੱਸਡੀਐਮ ਧੂਰੀ ਵਿਕਾਸ ਹੀਰਾ ਅਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐੱਸਆਈਈਸੀ) ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਸ਼ੇਰਪੁਰ ਤੇ ਕਾਤਰੋਂ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਚੁਕਾਈ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ। ਐਸਡੀਐਮ ਵਿਕਾਸ ਹੀਰਾ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਨਮੀ ਰਹਿਤ ਫਸਲ ਹੀ ਲਿਆਉਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸ਼ੈਲਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਗੱਲਬਾਤ ਕਰਨ ਮਗਰੋਂ ਉਨ੍ਹਾਂ ਨੂੰ 29 ਅਕਤੂਬਰ ਤੋਂ ਆਪਣੇ ਸ਼ੈਲਰਾਂ ਵਿੱਚ ਝੋਨਾ ਲਗਵਾਉਣ ਲਈ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement