ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਤਾਬਦੀ ਮੌਕੇ ਰਾਜਪਾਲ ਦੀ ਆਮਦ ਲਈ ਪ੍ਰਬੰਧਾਂ ਦਾ ਜਾਇਜ਼ਾ

10:34 AM Sep 11, 2024 IST
ਏਡੀਸੀ ਵਰਿੰਦਰਪਾਲ ਸਿੰਘ ਬਾਜਵਾ ਐੱਸਜੀਪੀਸੀ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕਰਦੇ ਹੋਏ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 10 ਸਤੰਬਰ
ਸ਼ਤਾਬਦੀ ਸਮਾਗਮਾਂ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਆਮਦ ਨੂੰ ਲੈ ਕੇ ਏਡੀਸੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸਡੀਐੱਮ ਸਚਿਨ ਪਾਠਕ ਵੱਲੋਂ ਹੈਲੀਪੈਡ ਲਈ ਤਿਆਰ ਕੀਤੀ ਥਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਐੱਸਜੀਪੀਸੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ਼ਤਾਬਦੀ ਸਮਾਗਮਾਂ ਦੇ ਇੰਚਾਰਜ ਸਤਨਾਮ ਸਿੰਘ ਰਿਆੜ ਨੇ ਦੱਸਿਆ ਕਿ ਅੱਜ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਤੇ ਐੱਸਡੀਐੱਮ ਸਚਿਨ ਪਾਠਕ ਵੱਲੋਂ 13 ਸਤੰਬਰ ਨੂੰ ਗੁਰੂ ਅਮਰਦਾਸ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 450 ਸਾਲਾਂ ਸ਼ਤਾਬਦੀ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ ਹੋਣ ਲਈ ਆ ਰਹੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਆਮਦ ਨੂੰ ਮੁੱਖ ਰੱਖਦਿਆ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮੌਕੇ ਐਡੀਸ਼ਨਲ ਮੈਨੇਜਰ ਭਗਵੰਤ ਸਿੰਘ ਕਾਹਲਵਾਂ,ਕੁਲਵਿੰਦਰ ਸਿੰਘ ਕਾਹਲਵਾਂ, ਪ੍ਰਗਟ ਸਿੰਘ ਵੈਰੋਵਾਲ, ਮੀਤ ਮੈਨੇਜਰ ਜਗਤਾਰ ਸਿੰਘ ਤੇ ਇੰਸਪੈਕਟਰ ਸਰਬਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement