ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰਨਾਥ ਯਾਤਰਾ ਵਾਸਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ

09:27 AM Jun 30, 2024 IST
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਤੇ ਹੋਰ।

ਐਨਪੀ ਧਵਨ
ਪਠਾਨਕੋਟ, 29 ਜੂਨ
ਇੱਥੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਵੱਲੋਂ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਲੰਗਰ ਲਗਾਉਣ ਵਾਲੇ ਪ੍ਰਬੰਧਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਸੋਹੇਲ ਕਾਸਿਮ ਮੀਰ ਅਤੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਹੋਏ।
ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਕਿਹਾ ਕਿ ਅਮਰਨਾਥ ਦੀ ਯਾਤਰਾ ਸ਼ੁਰੂ ਹੋ ਚੁੱਕੀ ਹੈ ਅਤੇ ਦੇਸ਼ ਦੇ ਵੱਖ-ਵੱਖ ਸਥਾਨਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਪਠਾਨਕੋਟ ਵਿਖੇ ਠਹਿਰਾਉਣ ਅਤੇ ਭੋਜਨ ਦੀ ਵਿਵਸਥਾ ਲਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੰਗਰ ਭੰਡਾਰੇ ਲਗਾਏ ਗਏ ਹਨ। ਇਨ੍ਹਾਂ ਭੰਡਾਰਿਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਜੇਕਰ ਕੋਈ ਵੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਸ ਦੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਮਰਨਾਥ ਯਾਤਰੀਆਂ ਲਈ ਜਿਹੜੇ ਸਥਾਨਾਂ ’ਤੇ ਲੰਗਰ ਲਗਾਏ ਗਏ ਹਨ, ਉਥੇ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਲੰਗਰ ਕਮੇਟੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਰੋਸੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਮਿਆਰੀ ਹੋਣੀ ਚਾਹੀਦੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸੋਹੇਲ ਕਾਸਿਮ ਮੀਰ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ।

Advertisement

Advertisement
Advertisement