ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੜਖਲ੍ਹ ਝੀਲ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ

07:30 AM Aug 11, 2024 IST
ਅਧਿਕਾਰੀ ਝੀਲ ਦੇ ਸੁੰਦਰੀਕਰਨ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਕੁਲਵਿੰਦਰ ਕੌਰ

ਪੱਤਰ ਪ੍ਰੇਰਕ
ਫਰੀਦਾਬਾਦ, 10 ਅਗਸਤ
ਫਰੀਦਾਬਾਦ ਸਮਾਰਟ ਸਿਟੀ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਮ ਨਗਰ ਨਿਗਮ ਕਮਿਸ਼ਨਰ ਏ. ਮੋਨਾ ਸ੍ਰੀਨਿਵਾਸਨ ਨੇ ਸ਼ੁੱਕਰਵਾਰ ਨੂੰ ਨਗਰ ਨਿਗਮ ਫਰੀਦਾਬਾਦ ਅਤੇ ਸਮਾਰਟ ਸਿਟੀ ਦੇ ਅਧਿਕਾਰੀਆਂ ਦੇ ਨਾਲ ਬੜਖਲ੍ਹ ਝੀਲ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਨਿਰੀਖਣ ਕੀਤਾ।
ਫਰੀਦਾਬਾਦ ਸਮਾਰਟ ਸਿਟੀ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਏ. ਮੋਨਾਸ ਸ੍ਰੀਨਿਵਾਸ ਨੇ ਸਾਈਟ ਦੇ ਨਿਰਮਾਣ ਕਾਰਜ ਦਾ ਵਿਸਤ੍ਰਿਤ ਨਿਰੀਖਣ ਕਰਦੇ ਹੋਏ, ਪ੍ਰਾਜੈਕਟ ਦੀ ਭਾਗ-ਵਾਰ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪ੍ਰਾਜੈਕਟ ’ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ। ­ਸੀਈਓ ਸਮਾਰਟ ਸਿਟੀ ਲਿਮਟਿਡ ਨੇ ਪ੍ਰਾਜੈਕਟ ਨੂੰ ਲਾਗੂ ਕਰਨ ਵਿੱਚ ਦਰਪੇਸ਼ ਰੁਕਾਵਟਾਂ ਅਤੇ ਸਮੱਸਿਆਵਾਂ ਦੀ ਵੀ ਨੇੜਿਓਂ ਸਮੀਖਿਆ ਕੀਤੀ ਅਤੇ ਮੁੱਖ ਇੰਜਨੀਅਰ ਸਮਾਰਟ ਸਿਟੀ ਨੂੰ ਪ੍ਰਾਜੈਕਟ ਦੀਆਂ ਸਮੱਸਿਆਵਾਂ ਅਤੇ ਪ੍ਰਗਤੀ ਸਬੰਧੀ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਸੀਈਓ ਐੱਫਐੱਸਸੀਐੱਲ ਹਰੀ ਰਾਮ, ਚੀਫ ਇੰਜਨੀਅਰ ਐੱਫਐੱਸਸੀਐੱਲ, ਟੈਕਨੀਕਲ ਕੰਸਲਟੈਂਟਸ, ਡਿਪਟੀ ਜਨਰਲ ਮੈਨੇਜਰ ਸਮੇਤ ਪੀਐਮਸੀ ਦੀ ਟੀਮ ਮੌਜੂਦ ਸੀ।

Advertisement

Advertisement