ਭਾਰਤ ਤੇ ਰੂਸ ਵੱਲੋਂ ਦੁਵੱਲੇ ਸਬੰਧਾਂ ਦੀ ਸਮੀਖਿਆ
07:16 AM Nov 14, 2023 IST
Advertisement
ਨਵੀਂ ਦਿੱਲੀ: ਭਾਰਤ ਤੇ ਰੂਸ ਨੇ ਊਰਜਾ, ਸੰਪਰਕ ਤੇ ਰੱਖਿਆ ਖੇਤਰਾਂ ਵਿੱਚ ਮੌਜੂਦਾ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰਦਿਆਂ ਅੱਜ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ। ਦੋਵਾਂ ਦੇਸ਼ਾਂ ਦਰਮਿਆਨ ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ ਤਹਿਤ ਹੋਈ ਮੀਟਿੰਗ ਵਿੱਚ ਭਾਰਤ-ਰੂਸ ‘ਵਿਸ਼ੇਸ਼ ਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ’ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਕੀਤੀ ਗਈ। ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਕੀਤੀ। ਰੂਸ ਵਫ਼ਦ ਦੀ ਅਗਵਾਈ ਉਪ ਵਿਦੇਸ਼ ਮੰਤਰੀ ਆਂਦਰੇ ਰੁਦੈਂਕੋ ਕਰ ਰਹੇ ਸਨ। -ਪੀਟੀਆਈ
Advertisement
Advertisement