ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ

09:58 AM Jul 25, 2020 IST

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 24 ਜੁਲਾਈ

Advertisement

ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ, ਸੁਨਾਮ ਵਿੱਚ ਬਣਾਈ ਜਾਣ ਵਾਲੀ ਯਾਦਗਾਰ ਦੀ ਉਸਾਰੀ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਡਾਇਰੈਕਟਰ ਕੰਵਲਪ੍ਰੀਤ ਕੌਰ ਬਰਾੜ ਵੱਲੋਂ ਅੱਜ ਸੁਨਾਮ ਦਾ ਦੌਰਾ ਕੀਤਾ ਗਿਆ। ਇਨ੍ਹਾਂ ਉੱਚ ਅਧਿਕਾਰੀਆਂ ਦੇ ਦੌਰੇ ਮੌਕੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਅਤੇ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਵੀ ਹਾਜ਼ਰ ਸਨ। ਇਸ ਮੌਕੇ ਹੁਸਨ ਲਾਲ ਨੇ ਕਿਹਾ ਕਿ ਕੋਵਿਡ-19 ਕਾਰਨ ਯਾਦਗਾਰ ਦੀ ਉਸਾਰੀ ਦੇ ਕੰਮ ’ਚ ਥੋੜ੍ਹੀ ਦੇਰੀ ਜ਼ਰੂਰ ਹੋਈ ਹੈ ਪਰ ਇਸ ਨੂੰ ਜਲਦ ਪੂਰਾ ਕਰਵਾਉਣ ਲਈ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵੱਲੋਂ ਪੂਰਾ ਜ਼ੋਰ ਲਗਾਇਆ ਜਾਵੇਗਾ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਕਾਂਗਰਸੀ ਆਗੂ ਮੈਡਮ ਬਾਜਵਾ ਨੇ ਕਿਹਾ ਕਿ ਯਾਦਗਾਰ ਦੀ ਉਸਾਰੀ ਦਾ ਕੰਮ ਨੇਪਰੇ ਚੜ੍ਹਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਐੱਸਡੀਐੱਮ ਸੁਨਾਮ ਮਨਜੀਤ ਕੌਰ, ਸੀਨੀਅਰ ਆਗੂ ਹਰਮਨਦੇਵ ਬਾਜਵਾ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Tags :
ਉਸਾਰੀਸ਼ਹੀਦਸਿੰਘਕਾਰਜਾਂਜਾਇਜ਼ਾਯਾਦਗਾਰ