ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਨ ਸਭਾ ਕਮੇਟੀ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

06:46 AM Jul 27, 2024 IST
ਮੀਟਿੰਗ ਵਿੱਚ ਹਾਜ਼ਰ ਚੇਅਰਮੈਨ ਵਿਧਾਇਕ ਗੁਰਪ੍ਰੀਤ ਗੋਗੀ ਤੇ ਡੀਸੀ ਸਾਕਸ਼ੀ ਸਾਹਨੀ ਤੇ ਹੋਰ ਅਧਿਕਾਰੀ।-ਫੋਟੋ: ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਜੁਲਾਈ
ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਅੱਜ ਲੁਧਿਆਣਾ ਸ਼ਹਿਰ ਅਤੇ ਖੰਨਾ ਸਣੇ ਜ਼ਿਲ੍ਹੇ ਦੀਆਂ ਹੋਰ ਸਬ-ਡਿਵੀਜ਼ਨਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਗਈ। ਇਹ ਮੀਟਿੰਗ ਚੇਅਰਮੈਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬੱਚਤ ਭਵਨ ਵਿੱਚ ਹੋਈ ਜਿਸ ਵਿੱਚ ਲੁਧਿਆਣਾ ਦੇ ਬੁੱਢਾ ਦਰਿਆ ਦੀ ਸਫ਼ਾਈ ਦਾ ਮੁੱਦਾ ਕਾਫ਼ੀ ਗਰਮ ਰਿਹਾ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿਧਾਇਕ ਗੋਗੀ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਬੁੱਢੇ ਦਰਿਆ ਦੀ ਸਫ਼ਾਈ ਲਈ ਆਏ 650 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਫਾਈਲ ਉਹ ਸੀਬੀਆਈ ਤੇ ਵਿਜੀਲੈਂਸ ਨੂੰ ਭੇਜਣਗੇ ਤੇ ਜਾਂਚ ਕਰਵਾਉਣਗੇ ਤੇ ਜੇਕਰ ਇਸ ਵਿੱਚ ਕੁੱਝ ਘਪਲਾ ਨਜ਼ਰ ਆਇਆ ਤਾਂ ਜ਼ਰੂਰ ਕਾਰਵਾਈ ਕਰਵਾਈ ਜਾਵੇਗੀ। ਇਸ ਮੌਕੇ ਕਮੇਟੀ ਮੈਂਬਰ ਵਿਧਾਇਕ ਮਦਨ ਲਾਲ ਬੱਗਾ, ਤਰੁਨਪ੍ਰੀਤ ਸਿੰਘ ਸੌਂਦ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਜੀਵਨਜੋਤ ਕੌਰ, ਨੀਨਾ ਮਿੱਤਲ ਤੇ ਅਵਤਾਰ ਸਿੰਘ ਜੂਨੀਅਰ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ, ਜਿਨ੍ਹਾਂ ਵਿੱਚ ਬੁੱਢਾ ਦਰਿਆ ਨੂੰ ਪੁਨਰ-ਸੁਰਜੀਤ ਕਰਨ, 24 ਘੰਟੇ ਸ਼ਹਿਰ ਵਿੱਚ ਨਹਿਰੀ ਪਾਣੀ ਦੀ ਸਪਲਾਈ ਪ੍ਰਾਜੈਕਟ, ਸਮਾਰਟ ਸਿਟੀ ਮਿਸ਼ਨ ਅਧੀਨ ਪ੍ਰਾਜੈਕਟ, ਐਲੀਵੇਟਿਡ ਰੋਡ ਪ੍ਰਾਜੈਕਟ, ਹੋਰ ਐਨ.ਐਚ.ਏ.ਆਈ. ਪ੍ਰਾਜੈਕਟ, ਪੀ.ਐੱਸ.ਪੀ.ਸੀ.ਐੱਲ. ਅਤੇ ਸਾਲਿਡ ਵੇਸਟ ਮੈਨੇਜਮੈਂਟ ਸ਼ਾਮਲ ਹਨ। ਅਧਿਕਾਰੀਆਂ ਨੂੰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਚੇਅਰਮੈਨ ਵਿਧਾਇਕ ਗੋਗੀ ਕੋਲੋਂ ਸਵਾਲ ਕੀਤੇ ਕਿ ਬੁੱਢਾ ਦਰਿਆ ’ਤੇ 650 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਪਰ ਇਸਦਾ ਕੁੱਝ ਫਾਇਦਾ ਜ਼ਮੀਨੀ ਪੱਧਰ ’ਤੇ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਨੂੰ ਸਾਫ਼ ਕਰਨ ਲਈ ਉਨ੍ਹਾਂ ਦੀ ਸਰਕਾਰ ਕਾਫ਼ੀ ਕਦਮ ਚੁੱਕ ਰਹੀ ਹੈ, ਪਰ ਇਹ ਉਦੋਂ ਹੀ ਸਾਫ਼ ਹੋ ਸਕਦਾ ਹੈ ਜਦੋਂ ਲੁਧਿਆਣਾ ਦਾ ਹਰ ਵਿਅਕਤੀ ਇਸ ਵਿੱਚ ਆਪਣਾ ਯੋਗਦਾਨ ਪਵੇਗਾ। ਮੀਟਿੰਗ ਵਿੱਚ ਡੀਸੀ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਮਾਲ ਵਿਭਾਗ, ਮਿਉਂਸਿਪਲ ਕਮੇਟੀਆਂ, ਐੱਨ.ਐੱਚ.ਏ.ਆਈ. ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement
Advertisement