ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਡੀਪੀਓ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

07:47 AM Jul 13, 2023 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 12 ਜੁਲਾਈ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਿੰਡ ਨੰਗਲ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਵਾਸਤੇ ਬਲਾਕ ਵਿਕਾਸ ਤੇ ਪੰਚਾਇਤ ਅਫਰਸ ਸੁਖਦੀਪ ਸਿੰਘ ਨੇ ਗ੍ਰਾਮ ਪੰਚਾਇਤ ਤੇ ਮੋਹਤਬਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਰਪੰਚ ਦਰਸ਼ਨ ਸਿੰੰਘ ਨੇ ਪਿੰਡ ਦੇ ਰਹਿੰਦੇ ਵਿਕਾਸ ਦੇ ਕੰਮਾਂ ਤੋਂ ਜਾਣੂ ਕਰਵਾਇਆ।
ਬੀਡੀਪੀਓ ਨੇ ਚੱਲ ਰਹੇ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤੇ ਪਿੰਡ ਵਾਸੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵੀਡੀਓ ਪਰਮਜੀਤ ਭੁੱਲਰ ਨੇ ਟਿਕਾਊ ਵਿਕਾਸ ਦੇ ਟੀਚਿਆਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਇਨ੍ਹਾਂ 9 ਥੀਮਾਂ ਵਿੱਚੋਂ ਚੁਣੇ ਗਏ ਸਵੈ ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ ਤੇ ਬਾਲ ਮਿੱਤਰ ਪੰਚਾਇਤ ਦੇ ਉਦੇਸ਼ ’ਤੇ ਕੰਮ ਕਰਨ ਦੀ ਸ਼ੁਰੂਆਤ ਕੀਤੀ।
ਅਧਿਕਾਰੀ ਨੇ ਗ੍ਰਾਮ ਪੰਚਾਇਤ ਦੀ ਮੀਟਿੰਗ ਦੌਰਾਨ ਲੋਕਾਂ ਨਾਲ ਕੂੜੇ ਦੇ ਪ੍ਰਬੰਧਨ ਤੇ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਲਾਉਣ ਦੇ ਸਬੰਧ ਵਿੱਚ ਵਿਚਾਰ ਚਰਚਾ ਹੋਈ ਤੇ ਇਨ੍ਹਾਂ ਪ੍ਰੋਜੈਕਟਾਂ ’ਤੇ ਪੰਚਾਇਤ ਨੇ ਸਹਿਮਤੀ ਪ੍ਰਗਟ ਕੀਤੀ।

Advertisement

Advertisement
Tags :
ਕਾਰਜਾਂਜਾਇਜ਼ਾਬੀਡੀਪੀਓਵੱਲੋਂਵਿਕਾਸ
Advertisement