For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

06:27 AM Jul 31, 2024 IST
ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
ਕੈਬਨਿਟ ਮੰਤਰੀ ਪੰਚਾਇਤ ਭਵਨ ਵਿੱੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ।
Advertisement

ਜਤਿੰਦਰ ਬੈਂਸ
ਗੁਰਦਾਸਪੁਰ, 30 ਜੁਲਾਈ
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿੱਚ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਪੰਚਾਇਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮਨਰੇਗਾ ਯੋਜਨਾ ਤਹਿਤ ਪਿੰਡਾਂ ਦੇ ਵੱਧ ਤੋਂ ਵੱਧ ਵਿਕਾਸ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੇ ਥਾਪਰ ਮਾਡਲ ਛੱਪੜਾਂ ਦਾ ਜੇ ਕੋਈ ਬਕਾਇਆ ਕੰਮ ਰਹਿ ਗਿਆ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਆਪਣੀ ਟੀਮ ਦੇ ਨਾਲ ਪਿੰਡਾਂ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕੇ ਉੱਪਰ ਜਾ ਕੇ ਮੁਆਇਨਾ ਵੀ ਕਰਨਗੇ।
ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੇ ਸੁਧਾਰ ਲਈ ਪੌਦੇ ਲਗਾਉਣ ਦੀ ਚਲਾਈ ਰਹੀ ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸੰਭਾਲ ਕਰਨੀ ਹੋਰ ਵੀ ਜ਼ਰੂਰੀ ਹੈ ਇਸ ਲਈ ਪੌਦਿਆਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਵਿਭਾਗ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ ਦੀ ਪ੍ਰਗਤੀ ਦਾ ਰੀਵਿਊ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸਐੱਸਪੀ‌ ਗੁਰਦਾਸਪੁਰ ਹਰੀਸ਼ ਦਾਯਮਾ, ਐੱਸਐੱਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐੱਸਡੀਐੱਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸਡੀਐੱਮ ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸਡੀਐੱਮ ਡੇਰਾ ਬਾਬਾ ਨਾਨਕ ਵੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement