ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

06:23 AM Jul 03, 2024 IST
featuredImage featuredImage
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ।

ਪੱਤਰ ਪ੍ਰੇਰਕ
ਜਲੰਧਰ, 2 ਜੁਲਾਈ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੰਮਾ ਪਿੰਡ ਅਤੇ ਧੋਗੜੀ ਰੋਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਲੰਮਾ ਪਿੰਡ-ਜੰਡੂ ਸਿੰਘਾ ਰੋਡ ਅਤੇ ਧੋਗੜੀ ਰੋਡ ਨੂੰ ਚੌੜਾ ਕਰਨ ਅਤੇ ਨਿਰਮਾਣ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੰਮਾ ਪਿੰਡ-ਜੰਡੂ ਸਿੰਘਾ ਰੋਡ ਦੇ 5 ਕਿਲੋਮੀਟਰ ਦੇ ਹਿੱਸੇ ਦੇ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਪਾਵਰਕੌਮ ਅਧਿਕਾਰੀਆਂ ਨੂੰ ਬਿਜਲੀ ਦੇ ਖੰਭੇ ਤੁਰੰਤ ਤਬਦੀਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕਾਂ ਦੇ ਕੰਮ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਫਤਾਵਾਰੀ ਤੌਰ ਤੇ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਦਾ ਨਿਰੀਖਣ ਕਰਨਗੇ। ਇਸ ਮੌਕੇ ਬਿਜਲੀ ਬੋਰਡ , ਜਲ ਸਪਲਾਈ ਤੇ ਸੀਵਰੇਜ ਬੋਰਡ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement