ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੋਗਿੰਦਰ ਮਾਨ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

07:14 AM Jun 29, 2024 IST

ਪੱਤਰ ਪ੍ਰੇਰਕ
ਫਗਵਾੜਾ, 28 ਜੂਨ
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਭੁੱਲਾਰਾਈ ਤੇ ਨਾਨਕ ਨਗਰੀ ਦਾ ਦੌਰਾ ਕਰਕੇ ਦੋਵਾਂ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡਾਂ ਵਾਸੀਆਂ ਦੀਆਂ ਸਮੱਸਿਆਵਾ ਸੁਣੀਆਂ ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਭੁੱਲਾਰਾਈ ਤੇ ਨਾਨਕ ਨਗਰੀ ਦੇ ਅਧੂਰੇ ਪਏ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕਰਕੇ ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਉੁੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਇਸ ਮੌਕੇ ‘ਆਪ’ ਆਗੂ ਹਰਮੇਸ਼ ਪਾਠਕ, ਸੁਰਜੀਤ ਕੁਮਾਰ, ਬਿੱਲੂ ਭੁੱਲਾਰਾਈ ਤੇ ਵਿੱਕੀ ਨਾਨਕ ਨਗਰੀ ਆਦਿ ਹਾਜ਼ਰ ਸਨ।

Advertisement

Advertisement
Advertisement