ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ

08:37 AM Aug 04, 2024 IST
ਮਾਨਸਾ ਵਿੱਚ ਚੇਅਰਮੈਨ ਚਰਨਜੀਤ ਅੱਕਾਂਵਾਲੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਪੱਤਰ ਪ੍ਰੇਰਕ
ਮਾਨਸਾ, 3 ਅਗਸਤ
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਅੱਜ ਮਾਨਸਾ ਦਫ਼ਤਰ ਵਿੱਚ ਜ਼ਿਲ੍ਹੇ ਦੇ ਡੀਡੀਪੀਓ ਕੁਸਮ ਅਗਰਵਾਲ ਅਤੇ ਮਾਨਸਾ ਬੀਡੀਪੀਓ ਸੰਜੀਵ ਕੁਮਾਰ ਅਤੇ ਸਾਰੇ ਪੰਚਾਇਤ ਅਫ਼ਸਰ ਅਤੇ ਨਰੇਗਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਬਲਾਕ ਵਾਇਜ਼ ਸਾਰੇ ਚੱਲ ਰਹੇ ਕੰਮ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਪਿੰਡਾਂ ਵਿਚ ਕੰਮਾਂ ਨੂੰ ਹੋਰ ਤੇਜ਼ੀ ਨਾਲ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨਾਲ ਹੀ ਜ਼ਿਲ੍ਹਾ ਯੋਜਨਾ ਬੋਰਡ ਦੇ ਜਾਰੀ ਕੀਤੇ ਫੰਡਾਂ ਵਿੱਚੋ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੀ ਆਪਣੇ ਸੁਝਾਅ ਦੇਣ ਤਾਂ ਜੋ ਲੋਕਾਂ ਦੀ ਬੇਹਤਰੀ ਲਈ ਕੰਮ-ਕਾਜ ਹੋ ਸਕਣ। ਸ੍ਰੀ ਅੱਕਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਹਰ ਨਵੇਂ ਦਿਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਿਵੇਕਲੇ ਕੰਮ ਕਰ ਰਹੀ ਹੈ।

Advertisement

Advertisement
Advertisement