ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ
08:39 AM Jun 15, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੂਨ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਨਿਰਧਾਰਤ ਸਮੇਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸਮੇਂ ਸਿਰ ਪ੍ਰਾਜੈਕਟ ਸਿਰੇ ਚੜ੍ਹਾਏ ਜਾਣ। ਮੀਟਿੰਗ ਵਿੱਚ ਏਡੀਸੀ ਆਕਾਸ਼ ਬਾਂਸਲ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਤੇ ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ ਤੇ ਐੱਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ ਸਣੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Advertisement
Advertisement