For the best experience, open
https://m.punjabitribuneonline.com
on your mobile browser.
Advertisement

ਵਿਧਾਨ ਸਭਾ ਦੀ ਸਬ-ਕਮੇਟੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

06:49 AM Feb 29, 2024 IST
ਵਿਧਾਨ ਸਭਾ ਦੀ ਸਬ ਕਮੇਟੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ ਵਿਚ ਮੀਟਿੰਗ ਕਰਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ ਤੇ ਹੋਰ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 28 ਫਰਵਰੀ
ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਅੱਜ ਨਗਰ ਨਿਗਮ ਪਟਿਆਲਾ ਵਿਚ ਅਧਿਕਾਰੀਆ ਨਾਲ਼ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਕਮੇਟੀ ਵਿਚ ਵਿਧਾਇਕ ਅਜੀਤਪਾਲ ਕੋਹਲੀ, ਵਿਧਾਇਕਾ ਨੀਨਾ ਮਿੱਤਲ ਅਤੇ ਵਿਧਾਇਕ ਕੁਲਜੀਤ ਰੰਧਾਵਾ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਅਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ 19 ਜਨਵਰੀ ਨੂੰ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਸੀ। ਇਨ੍ਹਾਂ ਕੰਮਾਂ ਦਾ ਦੁਬਾਰਾ ਜਾਇਜ਼ਾ ਲੈਣ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸੇ ਕਮੇਟੀ ਨੇ ਅੱਜ ਪਟਿਆਲਾ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਅਜੀਤਪਾਲ ਕੋਹਲੀ ਨੇ ਦੱਸਿਆ ਕਿ ਸਬ ਕਮੇਟੀ ਨੇ ਪਿਛਲੇ ਸਮੇਂ ਹੋਏ ਕੰਮਾਂ ਦਾ ਅੱਜ ਬਾਰੀਕੀ ਨਾਲ ਮੁਲਾਂਕਣ ਕੀਤਾ। ਉਨ੍ਹਾਂ ਕਿਹਾ ਕਿ ਕਮੇਟੀ ਦੇ ਦੌਰੇ ਤੋਂ ਬਾਅਦ ਪਟਿਆਲਾ ਸ਼ਹਿਰ ਵਿੱਚ ਕਰਵਾਏ ਗਏ ਕੰਮ ਲੋਕਾਂ ਨੂੰ ਦਿਸਣ ਲੱਗੇ ਹਨ, ਇਸ ’ਤੇ ਕਮੇਟੀ ਨੇ ਤਸੱਲੀ ਦਾ ਇਜ਼ਹਾਰ ਕੀਤਾ ਹੈ। ਸਬ ਕਮੇਟੀ ’ਚ ਸ਼ਾਮਲ ਵਿਧਾਇਕਾਂ ਅਜੀਤਪਾਲ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਰੰਧਾਵਾ ਨੇ ਅਧਿਕਾਰੀਆਂ ਤੋਂ ਸਥਾਨਕ ਸਰਕਾਰਾਂ ਕਮੇਟੀ ਵੱਲੋਂ ਪਿਛਲੇ ਦੌਰੇ ਸਮੇਂ ਦਿੱਤੇ ਗਏ ਨਿਰਦੇਸ਼ਾਂ ’ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਲਈ ਅਤੇ ਹੋਰ ਨਿਰਦੇਸ਼ ਦਿੱਤੇ। ਇਸ ਮੌਕੇ ਡੀਸੀ ਸ਼ੌਕਤ ਅਹਿਮਦ ਪਰ, ਸੰਯੁਕਤ ਕਮਿਸ਼ਨਰ ਬਬਨਦੀਪ ਵਾਲੀਆ, ਨਿਗਮ ਅਤੇ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×