ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਸੰਸਦ ਮੈਂਬਰਾਂ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

08:16 AM Jan 11, 2024 IST
ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਸੰਸਦ ਮੈਂਬਰ ਪ੍ਰਨੀਤ ਕੌਰ, ਮਨੀਸ਼ ਤਿਵਾੜੀ ਅਤੇ ਵਿਕਰਮਜੀਤ ਸਾਹਨੀ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 10 ਜਨਵਰੀ
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮੈਂਬਰ ਪ੍ਰਨੀਤ ਕੌਰ, ਮਨੀਸ਼ ਤਿਵਾੜੀ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਐਮਪੀ ਫੰਡਾਂ ਤਹਿਤ ਅਲਾਟ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਕਤ ਆਗੂਆਂ ਨੇ ਉਨ੍ਹਾਂ ਵੱਲੋਂ ਮੁਹਾਲੀ ਜ਼ਿਲ੍ਹੇ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਵਿਕਾਸ ਕੰਮਾਂ ਦੀ ਨਿਯਮਤ ਤੌਰ ’ਤੇ ਜਾਂਚ ਕਰਨ ਅਤੇ ਹਫਤਾਵਾਰੀ ਰਿਪੋਰਟ ਭੇਜਣ ਨੂੰ ਕਿਹਾ।
ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੁਹਾਲੀ ਵਿੱਚ ਸ਼ੁਰੂ ਕੀਤੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮਾਣਕਪੁਰ ਸ਼ਰੀਫ਼ ਦੇ ਆਈਟੀਆਈ ਦੇ ਨਵੀਨੀਕਰਨ ਦੇ ਸਭ ਤੋਂ ਮਹੱਤਵਪੂਰਨ ਪ੍ਰਾਜੈਕਟ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੈ।
ਪ੍ਰਨੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਕੰਮ ਸਮੇਂ ਸਿਰ ਸ਼ੁਰੂ ਕਰ ਕੇ ਮੁਕੰਮਲ ਕੀਤੇ ਜਾਣ। ਉਨ੍ਹਾਂ ‘ਹਾਈ ਰਾਈਜ਼ ਟਾਵਰਾਂ’ ਵਿੱਚ ਰਹਿੰਦੇ ਲੋਕਾਂ ਨੂੰ ਬਰਸਾਤ ਦੌਰਾਨ ਨਿਰਵਿਘਨ ਬਿਜਲੀ-ਪਾਣੀ ਦੀ ਸਪਲਾਈ ’ਤੇ ਜ਼ੋਰ ਦਿੱਤਾ।
ਮਨੀਸ਼ ਤਿਵਾੜੀ ਨੇ ਭਜੌਲੀ ਅਤੇ ਬਠਲਾਣਾ ਦੇ ਕੰਮਾਂ ਬਾਰੇ ਕਿਹਾ ਕਿ ਗਰਾਂਟਾਂ ਦੀ ਸਮਾਂਬੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਖਰੜ ਅਤੇ ਕੁਰਾਲੀ ਦੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਥਿਤੀ ਬਾਰੇ ਵੀ ਪੁੱਛਿਆ। ਜ਼ੀਰਕਪੁਰ ਤੋਂ ਕੁਰਾਲੀ ਤੱਕ ਵਧਦੇ ਸ਼ਹਿਰੀਕਰਨ ਦੇ ਮੱਦੇਨਜ਼ਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਭਵਿੱਖੀ ਯੋਜਨਾਬੰਦੀ ਦੀ ਲੋੜ ’ਤੇ ਜ਼ੋਰ ਦਿੱਤਾ।

Advertisement

Advertisement