For the best experience, open
https://m.punjabitribuneonline.com
on your mobile browser.
Advertisement

ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ’ਚ ਵਿਕਾਸ ਕਾਰਜਾਂ ਦਾ ਜਾਇਜ਼ਾ

08:49 AM Nov 08, 2024 IST
ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ’ਚ ਵਿਕਾਸ ਕਾਰਜਾਂ ਦਾ ਜਾਇਜ਼ਾ
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ।
Advertisement

ਜਸਬੀਰ ਸਿੰਘ ਚਾਨਾ
ਕਪੂਰਥਲਾ, 7 ਨਵੰਬਰ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ।
ਸਥਾਨਕ ਰੈੱਸਟ ਹਾਊਸ ਵਿੱਚ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਤਹਿਤ ਕੰਮਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਨਿਰਧਾਰਿਤ ਸਮੇਂ ਅੰਦਰ ਮੁਕਮੰਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਜਲ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰੀਨ ਤਾਲਮੇਲ ਰਾਹੀਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਤੇ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਇੰਟਰਲੌਕ ਟਾਇਲਾਂ ਲਗਾਏ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐੱਸਡੀਐੱਮ ਅਪਰਨਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement