ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਰਲ ਆਬਜ਼ਰਵਰ ਵੱਲੋਂ ਚੋਣ ਤਿਆਰੀਆਂ ਦਾ ਜਾਇਜ਼ਾ

11:34 AM May 26, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 25 ਮਈ
ਜਨਰਲ ਆਬਜ਼ਰਵਰ, 13-ਪਟਿਆਲਾ, ਓਮ ਪ੍ਰਕਾਸ਼ ਬਕੋਰੀਆ, ਆਈ.ਏ.ਐਸ. ਨੇ ਅੱਜ ਡੇਰਾਬੱਸੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੁਝ ਸੰਵੇਦਨਸ਼ੀਲ ਬੂਥਾਂ ਦਾ ਨਿਰੀਖਣ ਵੀ ਕੀਤਾ। ਏਆਰਓ-ਕਮ-ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜਨਰਲ ਆਬਜ਼ਰਵਰ ਨੇ ਇੱਕ ਸੰਵੇਦਨਸ਼ੀਲ ਸਥਾਨ ਤ੍ਰਿਵੇਦੀ ਕੈਂਪ ਦਾ ਦੌਰਾ ਕੀਤਾ ਜਿਸ ਵਿੱਚ ਚਾਰ ਪੋਲਿੰਗ ਬੂਥ ਹਨ ਅਤੇ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। 112-ਡੇਰਾਬੱਸੀ ਵਿਧਾਨ ਸਭਾ ਖੇਤਰ ਜੋ ਕਿ 13-ਪਟਿਆਲਾ ਸੰਸਦੀ ਹਲਕੇ ਦਾ ਹਿੱਸਾ ਹੈ, ਵਿੱਚ 185 ਪੋਲਿੰਗ ਸਥਾਨਾਂ ਚ 296 ਪੋਲਿੰਗ ਬੂਥ ਹਨ। ਇਨ੍ਹਾਂ ਵਿੱਚੋਂ 31 ਬੂਥਾਂ ਵਾਲੇ 12 ਸਥਾਨਾਂ ਦਾ ਮੁਲਾਂਕਣ ਕਮਜ਼ੋਰ ਅਤੇ ਨਾਜ਼ੁਕ ਸਥਾਨਾਂ ਵਜੋਂ ਕੀਤਾ ਗਿਆ ਹੈ, ਜਿੱਥੇ ਅੰਦਰ ਅਤੇ ਬਾਹਰ ਸੀਸੀਟੀਵੀ ਨਿਗਰਾਨੀ ਸਮੇਤ ਵਾਧੂ ਸੁਰੱਖਿਆ ਪ੍ਰਬੰਧ ਹੋਣਗੇ। ਏ.ਆਰ.ਓ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਾਰੇ 296 ਪੋਲਿੰਗ ਬੂਥਾਂ ’ਤੇ ਵੈਬਕਾਸਟਿੰਗ ਦੇ ਪ੍ਰਬੰਧ ਹੋਣਗੇ। ਜਨਰਲ ਆਬਜ਼ਰਵਰ ਨੇ ਸਰਕਾਰੀ ਕਾਲਜ ਡੇਰਾਬੱਸੀ ਵਿੱਚ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਸਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਹੀਟਵੇਵ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

Advertisement

Advertisement
Advertisement