ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਰਾਮਦਾਸ ਤੇ ਗੁਰੂ ਅਮਰਦਾਸ ਨੂੰ ਸਮਰਪਿਤ ਸਮਾਗਮਾਂ ਦੀ ਸਮੀਖਿਆ

08:59 AM Jul 28, 2024 IST
ਸਬ-ਕਮੇਟੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਜੁਲਾਈ
ਸ਼੍ਰੋਮਣੀ ਕਮੇਟੀ ਵੱਲੋਂ ਗੁਰੂਆਂ ਨਾਲ ਸਬੰਧਿਤ ਸ਼ਤਾਬਦੀ ਸਮਾਗਮਾਂ ਸਬੰਧੀ ਰੂਪ-ਰੇਖਾ ਨੂੰ ਅੱਜ ਅੰਤਿਮ ਰੂਪ ਦਿੱਤਾ ਗਿਆ। ਇਸ ਤਹਿਤ ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਅਤੇ ਗੁਰੂ ਅਮਰਦਾਸ ਦੇ ਜੋਤੀ-ਜੋਤਿ ਦਿਵਸ ਦੇ 450 ਸਾਲਾ ਸਮਾਗਮ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਗਰ ਕੀਰਤਨ ਤੇ ਸੈਮੀਨਾਰ ਵੀ ਕਰਵਾਏ ਜਾਣਗੇ ਅਤੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਮੁਕਾਬਲੇ ਹੋਣਗੇ। ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੋਵੀਨਰ ਵੀ ਪ੍ਰਕਾਸ਼ਿਤ ਕੀਤਾ ਜਾਵੇਗਾ। ਸ਼ਤਾਬਦੀ ਸਮਾਗਮਾਂ ਲਈ ਬਣਾਈਆਂ ਗਈਆਂ ਵੱਖ-ਵੱਖ ਸਬ-ਕਮੇਟੀਆਂ ਦੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਮਰਦਾਸ ਅਤੇ ਗੁਰੂ ਰਾਮਦਾਸ ਨਾਲ ਸਬੰਧਿਤ ਸ਼ਤਾਬਦੀਆਂ ਨੂੰ ਪੰਥਕ ਪ੍ਰੰਪਰਾਵਾਂ ਅਨੁਸਾਰ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 13 ਤੇ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਮਾਗਮ ਕੀਤੇ ਜਾਣਗੇ ਜਦੋਂਕਿ 15 ਤੋਂ 18 ਸਤੰਬਰ ਤੱਕ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਸ਼ਤਾਬਦੀ ਦੇ ਮੁੱਖ ਸਮਾਗਮ ਹੋਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿੱਚ 31 ਅਗਸਤ ਨੂੰ ਕੀਰਤਨ ਦਰਬਾਰ ਹੋਵੇਗਾ ਅਤੇ ਇੱਕ ਸਤੰਬਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਸ੍ਰੀ ਗੋਇੰਦਵਾਲ ਸਾਹਿਬ ਪੁੱਜੇਗਾ। ਇਸੇ ਤਰ੍ਹਾਂ 6 ਸਤੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ (ਤਰਨ ਤਾਰਨ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ, 7 ਸਤੰਬਰ ਨੂੰ ਗੁਰਦੁਆਰਾ ਸ੍ਰੀ ਚੋਹਲਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤੋਂ ਹੁੰਦਾ ਹੋਇਆ ਗੋਇੰਦਵਾਲ ਸਾਹਿਬ ਪਹੁੰਚੇਗਾ। ਸ਼ਤਾਬਦੀ ਨੂੰ ਸਮਰਪਿਤ ਖਾਲਸਾ ਕਾਲਜ ਅੰਮ੍ਰਿਤਸਰ ਤੇ ਖਡੂਰ ਸਾਹਿਬ ਵਿੱਚ ਸੈਮੀਨਾਰ ਵੀ ਕਰਵਾਏ ਜਾਣਗੇ।

Advertisement

Advertisement
Advertisement