ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਹੜ੍ਹਾਂ ਤੋਂ ਬਚਾਅ ਸਬੰਧੀ ਕਾਰਜ਼ਾਂ ਦਾ ਜਾਇਜ਼ਾ

09:00 AM Jul 02, 2023 IST
ਪਿੰਡ ਚੱਕ ਢੇਰਾ ਵਿੱਚ ਸਫਾਈ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 1 ਜੁਲਾਈ
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੜ੍ਹਾਂ ਤੋਂ ਬਚਾਅ ਅਤੇ ਡਰੇਨੇਜ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਜਲਦੀ ਹੀ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ ਤਾਂ ਜੋ ਜ਼ਰੂਰਤ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਲਈ ਲਗਪਗ ਦੋ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡ ਚੱਕ ਢੇਰਾ ਵਿੱਚ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਦੇ ਖੱਬੇ ਕੰਢੇ ’ਤੇ ਮਨਰੇਗਾ ਅਧੀਨ ਸਟੱਡ (ਪੱਥਰਾਂ ਦਾ ਬੰਨ੍ਹ) ਉਸਾਰਿਆ ਗਿਆ ਹੈ ਜਿਸ ਨਾਲ ਕੰਢੇ ਨਹੀਂ ਖੁਰਨਗੇ ਅਤੇ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰ ਤੇ ਖੇਤੀਬਾੜੀ ਵਾਲੀ ਜ਼ਮੀਨ ਦਾ ਹੜ੍ਹਾਂ ਤੋਂ ਬਚਾਅ ਹੋਵੇਗਾ।
ਉਨ੍ਹਾਂ ਦੱਸਿਆ ਕਿ ਪਿੰਡ ਥਲੀ, ਸਿੰਘਪੁਰਾ ਅਤੇ ਬੇਗਮਪੁਰਾ ਦੇ ਡਰੇਨ ਤੋਂ ਇਲਾਵਾ ਪਿੰਡ ਬਹਾਦਰਪੁਰ, ਮੱਦੋਮਾਜਰਾ, ਲੋਧੀਮਾਜਰਾ, ਗੁੰਨੋਮਾਜਰਾ, ਲੋਹਗੜ੍ਹ ਫਿੱਡੇ, ਰੋਲਮਾਜਰਾ ਆਦਿ ਪਿੰਡਾਂ ਰਾਹੀਂ ਗੁਜ਼ਰਦੀ ਮਨਸਾਲੀ ਡਰੇਨ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚੱਕ ਢੇਰਾ, ਦਬੁਰਜੀ, ਹੁਸੈਨਪੁਰ ਤੇ ਲਾਡਲ ਆਦਿ ਪਿੰਡਾਂ ਵਿੱਚ ਵੀ ਚੋਏ ਨਾਲਿਆਂ ਦੀ ਸਾਫ ਸਫਾਈ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Advertisement

Advertisement
Tags :
ਸਬੰਧੀਹੜ੍ਹਾਂਕਾਰਜਾਂਜਾਇਜ਼ਾਡੀਸੀਬਚਾਅਵੱਲੋਂ
Advertisement