ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਘੱਗਰ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ

06:51 AM Jul 09, 2024 IST
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ।

ਕਰਮਵੀਰ ਸਿੰਘ ਸੈਣੀ
ਮੂਨਕ, 8 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰੇਨਜ਼ ਵਿਭਾਗ ਰਾਹੀਂ ਮਕਰੋੜ ਸਾਹਿਬ ਤੋਂ ਕੜੈਲ ਤੱਕ ਘੱਗਰ ਬੰਨ੍ਹ ਦੀ ਮਜ਼ਬੂਤੀ ਅਤੇ ਚੌੜਾ ਕਰਨ ਦੀ ਚੱਲ ਰਹੀ ਪ੍ਰਕਿਰਿਆ ਦਾ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਚਨਚੇਤ ਜਾਇਜ਼ਾ ਲਿਆ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਤਰਜੀਹੀ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਘੱਗਰ ਵਿਖੇ ਪਾਣੀ ਦਾ ਪੱਧਰ ਵਧਣ ਦੀ ਸੂਰਤ ਵਿੱਚ ਨੇੜੇ ਵਸਦੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਉਪ ਮੰਡਲ ਮੈਜਿਸਟਰੇਟ ਮੂਨਕ ਸੂਬਾ ਸਿੰਘ ਅਤੇ ਐਕਸੀਅਨ ਡਰੇਨਜ਼ ਗੁਨਦੀਪ ਬਾਂਸਲ ਸਮੇਤ ਘੱਗਰ ਦਰਿਆ ਦੇ ਨਾਲ-ਨਾਲ ਨਿਰੀਖਣ ਕੀਤਾ ਅਤੇ ਪਿਛਲੇ ਵਰ੍ਹਿਆਂ ਦੌਰਾਨ ਪੇਸ਼ ਆਈਆਂ ਮੁਸ਼ਕਿਲਾਂ ਤੋਂ ਸਬਕ ਲੈਂਦਿਆਂ ਇਸ ਵਾਰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਐੱਸਡੀਐੱਮ ਨੂੰ ਹਦਾਇਤ ਕੀਤੀ ਕਿ ਅਗਲੇ ਦਿਨਾਂ ਵਿੱਚ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਫਲੱਡ ਕੰਟਰੋਲ ਰੂਮ ’ਚ ਲਗਾਤਾਰ ਰਾਬਤਾ ਰੱਖਦੇ ਹੋਏ ਪਾਣੀ ਦੇ ਪੱਧਰ ’ਤੇ ਚੌਕਸੀ ਰੱਖੀ ਜਾਵੇ ਅਤੇ ਘੱਗਰ ਦੇ ਸੰਵੇਦਨਸ਼ੀਲ ਸਥਾਨਾਂ ਦਾ ਸਮੇਂ ਸਮੇਂ ’ਤੇ ਨਿਰੀਖਣ ਕੀਤਾ ਜਾਵੇ।
ਇਸ ਮੌਕੇ ਐਕਸੀਅਨ ਗੁਣਦੀਪ ਬਾਂਸਲ ਨੇ ਦੱਸਿਆ ਕਿ ਖਨੌਰੀ ਤੋਂ ਮਕਰੋੜ ਸਾਹਿਬ ਉਤੇ ਪੋਕਲੈਨ ਤੇ ਟਿੱਪਰਾਂ ਰਾਹੀਂ ਘੱਗਰ ਦਰਿਆ ਵਿੱਚੋਂ ਨਿਕਲੀ ਮਿੱਟੀ ਨੂੰ ਬੰਨ੍ਹ ’ਤੇ ਪਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਮਕਰੋੜ ਸਾਹਿਬ ਵਿੱਚ ਵੀ ਬੰਨ੍ਹ ਚੌੜੇ ਕਰਨ ਦਾ ਕੰਮ ਪਿਛਲੇ ਮਹੀਨੇ ਤੋਂ ਜਾਰੀ ਹੈ ਅਤੇ ਮੌਕੇ ’ਤੇ ਜੇ.ਸੀ.ਬੀ ਮਸ਼ੀਨਾਂ, ਟਿੱਪਰਾਂ ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਕਰਦਿਆਂ ਟੀਮਾਂ ਨਿਰੰਤਰ ਕੰਮ ਵਿੱਚ ਜੁਟੀਆਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਦਆਂ ਉਨ੍ਹਾਂ ਨੂੰ ਪ੍ਰਸ਼ਾਸਨ ਦੀ ਤਰਫੋਂ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਵੱਖ ਵੱਖ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਹੈ। ਇਸ ਦੌਰਾਨ ਪਿੰਡਾਂ ਦੇ ਨਿਵਾਸੀਆਂ ਨੇ ਬੰਨ੍ਹਾਂ ਦੀ ਮਜ਼ਬੂਤੀ ਤੇ ਚੌੜਾ ਕਰਨ ਦੀ ਪ੍ਰਕਿਰਿਆ ’ਤੇ ਸੰਤੁਸ਼ਟੀ ਪ੍ਰਗਟਾਈ।

Advertisement

Advertisement