ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਰਕਾਰੀ ਯੋਜਨਾਵਾਂ ਦੀ ਸਮੀਖਿਆ

07:01 AM Oct 20, 2024 IST
ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 19 ਅਕਤੂਬਰ
ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੀਆਂ ਸਕੀਮਾਂ ਦੇ ਅਮਲੀ ਰੂਪ ਬਾਰੇ ਚੰਡੀਗੜ੍ਹ ਵਿੱਚ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਤੇ ਯੂਟੀ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਗੋਵਿੰਦ ਮੋਹਨ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਚੰਡੀਗੜ੍ਹ ਦੇ ਕਿੰਨੇ ਲੋਕਾਂ ਨੂੰ ਲਾਭ ਮਿੱਲ ਰਿਹਾ ਹੈ, ਉਸ ਬਾਰੇ ਜਾਣਕਾਰੀ ਲਈ। ਉਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸਿੱਖਿਆ, ਸਿਹਤ, ਸਵੱਛਤਾ ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਲੋਕਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।
ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਅਤੇ ਕੁਝ ਸਮਾਂ ਪਹਿਲਾਂ ਲਾਂਚ ਕੀਤੀਆਂ ਵੱਖ-ਵੱਖ ਸਕੀਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਤਿੰਨ ਨਵੇਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਲੋਕਾਂ ਦੇ ਸਮੇਂ, ਪੈਸੇ ਦੀ ਬਚਤ ਹੋਵੇਗੀ। ਇਸ ਤੋਂ ਇਲਾਵਾ ਅਦਾਲਤਾਂ ਵਿੱਚ ਵੀ ਭੀੜ ਘਟੇਗੀ, ਜਿਸ ਨਾਲ ਲੋਕਾਂ ਨੂੰ ਇਨਸਾਫ਼ ਜਲਦ ਮਿਲ ਸਕੇਗਾ।
ਇਸ ਦੌਰਾਨ ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਦੀਆਂ 30 ਪ੍ਰਮੁੱਖ ਸਕੀਮਾਂ ਨੂੰ ਚੰਡੀਗੜ੍ਹ ਵਿੱਚ ਲਾਗੂ ਕੀਤੇ ਜਾਣ ਦੀ ਰਿਪੋਰਟ ਸੌਂਪੀ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਸਿਹਤ, ਸਿੱਖਿਆ, ਸਮਾਜ ਭਲਾਈ, ਵਿੱਤ, ਵਾਤਾਵਰਨ, ਉਦਯੋਗ, ਖੇਡ ਵਿਭਾਗ ਵੱਲੋਂ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਪੂਰੇ ਜੋਰ-ਸ਼ੋਰ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਯੂਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਨੂੰ ਮੁੜ ਤੋਂ ਸਿਟੀ ਬਿਊਟੀਫੁਲ ਦਾ ਦਰਜਾ ਦਿਵਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਨੂੰ ਈਵੀ ਸਿਟੀ ਵਜੋਂ ਵਿਕਸਤ ਕਰਨ ਲਈ ਵੀ ਲਗਾਤਾਰ ਚਾਰਾਜੋਈ ਕੀਤੀ ਜਾ ਰਹੀ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਯਕੀਨੀ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰ ਸਰਕਾਰ ਦੇ ਅਧਿਕਾਰੀ ਤੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਰਹੇ।

Advertisement

Advertisement