ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਕਾਰੀ ਵੱਲੋਂ ਸਿਹਤ ਗਤੀਵਿਧੀਆਂ ਦਾ ਜਾਇਜ਼ਾ

07:41 AM Aug 03, 2023 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 2 ਅਗਸਤ
ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਸਥਾਨਕ ਜ਼ਿਲ੍ਹਾ ਪ੍ਰੋਗਾਰਮ ਅਧਿਕਾਰੀ ਬਲਜੀਤ ਕੌਰ ਨੇ ਅੱਜ ਵਿਸ਼ਵ ਸਤਨਪਾਨ ਹਫ਼ਤੇ ਤਹਿਤ ਜ਼ਿਲ੍ਹਾ ਪੱਧਰੀ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਪ੍ਰੋਗਰਾਮ ਅਧਿਕਾਰੀ, ਸੁਪਰਵਾਈਜ਼ਰ ਤੇ ਕੌਮੀ ਪੌਸ਼ਣ ਮੁਹਿੰਮ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ। ਜ਼ਿਲ੍ਹਾ ਪ੍ਰੋਗਾਰਮ ਅਧਿਕਾਰੀ ਬਲਜੀਤ ਕੌਰ ਨੇ ਦਿੱਸਆ ਕਿ ਇਸ ਮੀਟਿੰਗ ਵਿੱਚ ਸਤਨਪਾਨ ਵਿਸ਼ੇ ਤਹਿਤ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਔਰਤਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਬੱਚੇ ਦੇ ਜਨਮ ਮਗਰੋਂ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਉਸ ਨੂੰ ਦਿੱਤਾ ਜਾਵੇ ਕਿਉਂਕਿ ਇਸ ਦੁੱਧ ਵਿੱਚ ਬੱਚੇ ਨੂੰ ਕਈ ਰੋਗਾਂ ਤੋਂ ਬਚਾਉਣ ਦੀ ਤਾਕਤ ਹੁੰਦੀ ਹੈ।

Advertisement

Advertisement