ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਕਾਨੂੰਨ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

08:07 AM Apr 04, 2024 IST
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਤੇ ਚੋਣ ਕਮਿਸ਼ਨ ਮੈਂਬਰ ਗਿਆਨੇਸ਼ ਕੁਮਾਰ ਤੇ ਐੱਸਐੱਸ ਸੰਧੂ ਨਵੀਂ ਦਿੱਲੀ ਵਿੱਚ ਉੱਚ ਸੁਰੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 3 ਅਪਰੈਲ
ਚੋਣ ਕਮਿਸ਼ਨ ਨੇ ਅੱਜ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਡੀਜੀਪੀਜ਼ ਅਤੇ ਕੇਂਦਰੀ ਏਜੰਸੀਆਂ ਦੇ ਮੁਖੀਆਂ ਨੂੰ ਲੋਕ ਸਭਾ ਚੋਣਾਂ ਸ਼ਾਂਤਮਈ ਅਤੇ ਨਿਰਪੱਖਤਾ ਨਾਲ ਕਰਵਾਉਣੀਆਂ ਯਕੀਨੀ ਬਣਾਉਣ ਅਤੇ ਪਿਛਲੇ ਤਜਰਬਿਆਂ ਦੇ ਆਧਾਰ ’ਤੇ ਫਿਰਕੂ ਤਣਾਅ ਨਾਲ ਨਿਪਟਣ ਲਈ ਇਹਤਿਆਤੀ ਕਦਮ ਉਠਾਉਣ ਦਾ ਨਿਰਦੇਸ਼ ਦਿੱਤਾ ਹੈ। ਮੀਟਿੰਗ ਦੌਰਾਨ ਮਨੀਪੁਰ ਵਿੱਚ ਹਾਲ ’ਚ ਹੋਈ ਹਿੰਸਾ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਦੀ ਕੋਸ਼ਿਸ਼ ’ਤੇ ਇਸ ਦੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ ਗਈ। ਨਾਲ ਹੀ ਕਮਿਸ਼ਨ ਨੇ ਅੰਦਰੂਨੀ ਤੌਰ ’ਤੇ ਵਿਸਥਾਪਿਤ ਵਿਅਕਤੀਆਂ ਦੀ ਮਦਦ ਲਈ ਤੁਰੰਤ ਕਾਰਵਾਈ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਭ ਤੋਂ ਅਹਿਮ ਅਤੇ ਫੈਸਲਾਕੁਨ ਮੀਟਿੰਗ ਹੈ ਜੋ ਕਿ ਹਰੇਕ ਪੰਜ ਸਾਲਾਂ ਵਿੱਚ ਚੋਣਾਂ ਦੌਰਾਨ ਹੁੰਦੀ ਹੈ। ਕੁਮਾਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ‘ਬਿਲਕੁਲ ਬੇਦਾਗ ਚੋਣਾਂ’ ਕਰਵਾਉਣੀਆਂ ਚਾਹੁੰਦਾ ਹੈ। ਕਮਿਸ਼ਨ ਨੇ ਗੁਆਂਢੀ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਤਾਲਮੇਲ ਤੇ ਸਹਿਯੋਗ ਲਈ ਸਾਰੇ ਸਬੰਧਤ ਹਿੱਤਧਾਰਕਾਂ ਨੂੰ ਇਕ ਮੰਚ ’ਤੇ ਲਿਆਉਣ ਲਈ ਇਹ ਮੀਟਿੰਗ ਸੱਦੀ ਸੀ। ਕਮਿਸ਼ਨ ਨੇ ਕਿਹਾ ਕਿ ਜਿਨ੍ਹਾਂ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਗਈ, ਉਨ੍ਹਾਂ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ, ਸੁਰੱਖਿਆ ਕਰਮੀਆਂ ਦੀ ਆਵਾਜਾਈ ਅਤੇ ਸਰਹੱਦੀ ਖੇਤਰਾਂ ਵਿੱਚ ਅਹਿਮ ਥਾਵਾਂ ਦੀ ਪਛਾਣ ਤੇ ਨਿਗਰਾਨੀ ਸ਼ਾਮਲ ਹਨ ਜਿਨ੍ਹਾਂ ਦਾ ਚੋਣ ਪ੍ਰਕਿਰਿਆ ’ਤੇ ਪ੍ਰਭਾਵ ਪੈ ਸਕਦਾ ਹੈ। ਕੇਂਦਰੀ ਬਲਾਂ, ਤੱਟ ਰੱਖਿਅਕ ਬਲਾਂ ਦੇ ਚੋਟੀ ਦੇ ਅਧਿਕਾਰੀਆਂ, ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਰੱਖਿਆ ਮੰਤਰਾਲੇ ਤੇ ਰੇਲਵੇ ਦੇ ਨੁਮਾਇੰਦਿਆਂ ਨੇ ਵੀ ਇਸ ‘ਹਾਈਬ੍ਰਿਡ’ ਮੀਟਿੰਗ ਵਿੱਚ ਭਾਗ ਲਿਆ। -ਪੀਟੀਆਈ

Advertisement

Advertisement