For the best experience, open
https://m.punjabitribuneonline.com
on your mobile browser.
Advertisement

ਚੇਅਰਮੈਨ ਵੱਲੋਂ ਮੰਡੀ ਪ੍ਰਬੰਧਾਂ ਦਾ ਜਾਇਜ਼ਾ

06:23 AM Jun 19, 2024 IST
ਚੇਅਰਮੈਨ ਵੱਲੋਂ ਮੰਡੀ ਪ੍ਰਬੰਧਾਂ ਦਾ ਜਾਇਜ਼ਾ
ਮੰਡੀ ਦਾ ਜਾਇਜ਼ਾ ਲੈਂਦੇ ਹੋਏ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ। -ਫੋਟੋ: ਸੂਦ
Advertisement

ਫਤਹਿਗੜ੍ਹ ਸਾਹਿਬ:

Advertisement

ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਸਬਜ਼ੀਆਂ ਅਤੇ ਫਲਾਂ ਦੀ ਮੰਡੀ ’ਚ ਚੈਕਿੰਗ ਕੀਤੀ। ਉਨ੍ਹਾਂ ਮੰਡੀ ਵਿੱਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਵਪਾਰੀਆਂ ਅਤੇ ਆੜ੍ਹਤੀਆਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿੱਚ ਹਾਜ਼ਰ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਮੰਡੀ ਦੁਆਲੇ ਸਫ਼ਾਈ ਦੀ ਘਾਟ ਬਾਰੇ ਕਿਹਾ ਕਿ ਸਫ਼ਾਈ ਕਰਮਚਾਰੀ ਗਰਮੀ ਜ਼ਿਆਦਾ ਹੋਣ ਕਰ ਕੇ ਸਫਾਈ ਦਾ ਕੰਮ ਦੇਰੀ ਨਾਲ ਕਰਦੇ ਹਨ, ਜਿਸ ਬਾਰੇ ਉਨ੍ਹਾਂ ਨੂੰ ਅੱਗੇ ਲਈ ਸਫ਼ਾਈ ਦਾ ਕੰਮ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਅਣਗਹਿਲੀ ਕਰਨ ਵਾਲੇ ਕਰਮਚਾਰੀਆਂ ਨੂੰ ਦੁਬਾਰਾ ਗਲ਼ਤੀ ਨਾ ਕਰਨ ਦੀ ਹਦਾਇਤ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement