ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਤੇ ਕਮਿਸ਼ਨਰ ਵੱਲੋਂ ਮੌਨਸੂਨ ਦੀਆਂ ਤਿਆਰੀਆਂ ਦਾ ਜਾਇਜ਼ਾ

08:03 AM Jun 14, 2024 IST
ਲੁਧਿਆਣਾ ’ਚ ਜਾਣਕਾਰੀ ਹਾਸਲ ਕਰਦੇ ਹੋਏ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਜੂਨ
ਮੀਂਹ ਦੇ ਮੌਸਮ ’ਚ ਪਾਣੀ ਭਰਨ ਤੋਂ ਰੋਕਣ ਲਈ ਪਹਿਲਾਂ ਪਹਿਲਕਦਮੀ ਕਰਦਿਆਂ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਬੁੱਢਾ ਦਰਿਆ ਦੇ ਆਲੇ ਦੁਆਲੇ ਦੇ ਇਲਾਕਿਆਂ ’ਚ ਮੌਨਸੂਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਿਧਾਇਕ ਤੇ ਕਮਿਸ਼ਨਰ ਨੇ ਦਰਿਆ ਦੇ ਦੂਸਰੇ ਪਾਸੇ ਸੜਕ ਬਣਾਉਣ, ਨਾਲੇ ਦੇ ਆਸਪਾਸ ਹਰਿਆਲੀ ਵਿਕਸਤ ਕਰਨ ਆਦਿ ਦੇ ਕੰਮਾਂ ਦਾ ਜਾਇਜ਼ਾ ਲਿਆ।
ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੀ ਸਫ਼ਾਈ ਸਹੀ ਤੇ ਤੇਜ਼ੀ ਨਾਲ ਕਰਵਾਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਵੀ ਆਖਿਆ। ਵਿਧਾਇਕ ਨੇ ਕਿਹਾ ਕਿ ਅਧਿਕਾਰੀਆਂ ਨੂੰ ਦਰਿਆ ਦੇ ਦੂਸਰੇ ਪਾਸੇ ਸੜਕ ਬਣਾਉਣ ਦੇ ਕੰਮ ’ਚ ਵੀ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ, ਕਿਉਂਕਿ ਇਸ ਦਾ ਫਾਇਦਾ ਲੋਕਾਂ ਨੂੰ ਬਹੁਤ ਹੋਵੇਗਾ।
ਵਿਧਾਇਕ ਨੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਯਕੀਨੀ ਰੂਪ ’ਚ ਸਥਿਤੀ ਦੀ ਨਿਗਰਾਨੀ ਕਰਨ ਅਤੇ ਸ਼ਹਿਰ ਖਾਸ ਕਰਕੇ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਤੋਂ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ। ਮੌਨਸੂਨ ਤੋਂ ਪਹਿਲਾਂ ਸੜਕਾਂ ਤੇ ਨਾਲੀਆਂ ਦੀ ਸਫ਼ਾਈ ਕਰਵਾਈ ਜਾਵੇ ਤੇ ਰੇਤੇ ਦੀਆਂ ਬੋਰੀਆਂ ਵੀ ਪਹਿਲਾਂ ਤੋਂ ਤਿਆਰ ਕੀਤੀਆਂ ਜਾਣ।
ਲੋੜ ਪੈਣ ’ਤੇ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਰੇਤੇ ਦੀਆਂ ਬੋਰੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਵਿਧਾਇਕ ਨੇ ਕਿਹਾ ਕਿ ਉਹ ਮੌਨਸੂਨ ਦੀਆਂ ਤਿਆਰੀਆਂ ਤੇ ਦਰਿਆ ਦੇ ਕਿਨਾਰੇ ਚੱਲ ਰਹੀਆਂ ਯੋਜਨਾਵਾਂ ਦੀ ਨਿਗਰਾਨੀ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਦ੍ਰਿੜ ਹੈ। ਉਤਰੀ ਵਿਧਾਨ ਸਭਾ ਹਲਕੇ ’ਚ ਵੱਡੀ ਗਿਣਤੀ ’ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ ਕਿ ਕੰਮਾਂ ਦੀ ਗੁਣਵਤਾ ਨਾਲ ਸਮਝੌਤਾ ਨਾ ਕੀਤਾ ਜਾਵੇ। ਮੀਂਹ ਦੇ ਮੌਸਮ ’ਚ ਪਾਣੀ ਭਰਨ ਤੋਂ ਬਚਾਉਣ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement