ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਨੀਅਰ ਡਿਪਟੀ ਮੇਅਰ ਵੱਲੋਂ ਪਟਿਆਲਾ ਕੀ ਰਾਓ ’ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ

06:27 AM Jul 05, 2024 IST
ਪਟਿਆਲਾ ਕੀ ਰਾਓ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਚੰਡੀਗੜ੍ਹ ਵਿੱਚ ਮੌਨਸੂਨ ਦੇ ਸੀਜ਼ਨ ਦੀ ਆਮਦ ਨੂੰ ਦੇਖਦੇ ਹੋਏ ਯੂਟੀ ਪ੍ਰਸ਼ਾਸਨ ਵੱਲੋਂ ਸਾਰੀਆਂ ਰੋਡ ਗਲੀਆਂ, ਨਾਲਿਆਂ ਦੀ ਸਫਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਯੂਟੀ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲੋਂ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਦੇ ਵਾਰ-ਵਾਰ ਮੰਗ ਕਰਨ ’ਤੇ ਪਟਿਆਲਾ ਕੀ ਰਾਓ ਵਿੱਚ ਵੀ ਸਫਾਈ ਕਾਰਜ ਸ਼ੁਰੂ ਕੀਤੇ ਗਏ ਹਨ।
ਇੰਜਨੀਅਰਿੰਗ ਵਿਭਾਗ ਵੱਲੋਂ ਪਟਿਆਲਾ ਕੀ ਰਾਓ ਦੀ ਸਫਾਈ ਕਰਨ ਦੇ ਨਾਲ-ਨਾਲ ਕੰਢੇ ਵੀ ਮਜ਼ਬੂਤ ਕੀਤੇ ਜਾ ਰਹੇ ਹਨ। ਅੱਜ ਪਟਿਆਲਾ ਕੀ ਰਾਓ ’ਤੇ ਚੱਲ ਰਹੇ ਕੰਮਾਂ ਦਾ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ।
ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਹਰੇਕ ਸਾਲ ਮੌਨਸੂਨ ਦੇ ਸੀਜ਼ਨ ਵਿੱਚ ਪਟਿਆਲਾ ਕੀ ਰਾਓ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਚੰਡੀਗੜ੍ਹ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਵੜ ਜਾਂਦਾ ਹੈ, ਜਿਸ ਨਾਲ ਲੋਕਾਂ ਦੇ ਸਾਮਾਨ ਦਾ ਵੀ ਨੁਕਸਾਨ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਮੌਨਸੂਨ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਇੰਜਨੀਅਰਿੰਗ ਵਿਭਾਗ ਵੱਲੋਂ ਪਟਿਆਲਾ ਕੀ ਰਾਓ ਦੇ ਸਫਾਈ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਮੌਨਸੂਨ ਦੇ ਸੀਜ਼ਨ ਦੌਰਾਨ ਚੰਡੀਗੜ੍ਹ ਵਿੱਚ ਪਟਿਆਲਾ ਕੀ ਰਾਓ ਦੇ ਨਜ਼ਦੀਕੀ ਇਲਾਕਿਆਂ ’ਚ ਕਿਸੇ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

Advertisement

Advertisement
Advertisement