ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

07:19 AM Sep 20, 2024 IST
ਡੀਸੀ ਡਾ. ਪ੍ਰੀਤੀ ਯਾਦਵ ਖਰੀਦ ਏਜੰਸੀਆਂ ਪਾਸੋਂ ਜਾਇਜ਼ਾ ਲੈਂਦੇ ਹੋਏ।

ਖੇਤਰੀ ਪ੍ਰਤੀਨਿਧ
ਪਟਿਆਲਾ, 19 ਸਤੰਬਰ
ਜ਼ਿਲ੍ਹੇ ਦੀਆਂ ਮੰਡੀਆਂ ’ਚ ਐਤਕੀਂ 14.04 ਲੱਖ ਟਨ ਝੋਨੇ ਦੀ ਆਮਦ ਦਾ ਅਨੁਮਾਨ ਹੈ ਜਿਸ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇੱਥੇ ਡੀਸੀ ਡਾ. ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਕੋਲੋਂ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਉਣ ਦੇਣ ਦੀ ਤਾਕੀਦ ਕੀਤੀ। ਇਸ ਮੌਕੇ ਏਡੀਸੀ (ਜ) ਮੈਡਮ ਕੰਚਨ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਤੇ ਰਵਿੰਦਰਪਾਲ ਚੱਠਾ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ 109 ਮੰਡੀਆਂ ਖਰੀਦ ਕੇਂਦਰਾਂ ਵਜੋਂ ਅਧਿਸੂਚਿਤ ਕਰ ਦਿੱਤੀਆਂ ਗਈਆਂ ਹਨ ਅੇ ਆਰਜ਼ੀ ਖਰੀਦ ਕੇਂਦਰਾਂ ਦੀ ਸਥਾਪਤੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡੀਸੀ ਨੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੂੰ ਮੰਡੀਆਂ ’ਚ ਸਫ਼ਾਈ, ਪਾਣੀ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ।

Advertisement

Advertisement