ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਟਾਰੂਚੱਕ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

07:04 AM Sep 29, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਸਤੰਬਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਅੰਤਰ-ਰਾਜੀ ਸਰਹੱਦਾਂ ’ਤੇ ਟੀਮਾਂ ਦੀ ਤਾਇਨਾਤੀ ਲਈ ਪੁਲੀਸ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਤੋਂ ਬਾਹਰੋਂ ਗੈਰ-ਕਾਨੂੰਨੀ ਰੀਸਾਈਕਲ ਝੋਨੇ ਜਾਂ ਚੌਲ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਵਿਭਾਗ ਨੂੰ ਸਟਾਕ ਲੈ ਜਾਣ ਸਬੰਧੀ ਐੱਫਸੀਆਈ ਅਤੇ ਡੀਐੱਫਪੀਡੀ ਨਾਲ ਨਜ਼ਦੀਕੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024-25 ਦੇ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਬਣਾਈ ਜਾ ਸਕੇ। ਇਸ ਨਾਲ ਭਾਰਤ ਸਰਕਾਰ ਵੱਲੋਂ ਚੌਲਾਂ ਦੀ ਬਰਾਮਦ ਲਈ ਨਿਰਯਾਤ ਡਿਊਟੀ ਵਿੱਚ ਕਟੌਤੀ ਨਾਲ ਅਨਾਜ ਲਈ ਥਾਂ ਬਣਾਉਣ ਵਿੱਚ ਮਦਦ ਮਿਲੇਗੀ। ਪ੍ਰਮੁੱਖ ਸਕੱਤਰ ਖੁਰਾਕ ਵਿਕਾਸ ਗਰਗ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਦੇ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਦੀ ਮੰਗ ਦੇ ਜਵਾਬ ਵਿੱਚ ਕੇਂਦਰੀ ਮੰਤਰਾਲੇ ਨੇ ਦਸੰਬਰ 2024 ਤੱਕ 40 ਲੱਖ ਮੀਟਰਿਕ ਟਨ ਝੋਨੇ ਲਈ ਥਾਂ ਬਣਾਉਣ ਦਾ ਲਿਖਤੀ ਭਰੋਸਾ ਦਿੱਤਾ ਹੈ ਅਤੇ ਨਾਲ ਹੀ ਅਕਤੂਬਰ ਦੇ ਅੰਤ ਤੱਕ 15 ਲੱਖ ਮੀਟਰਕ ਟਨ ਚੌਲ/ਝੋਨਾ ਸੂਬੇ ਵਿੱਚੋਂ ਲੈ ਜਾਣ ਦਾ ਭਰੋਸਾ ਵੀ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਇਸ ਟੀਚੇ ਲਈ ਸਾਉਣੀ ਸੀਜ਼ਨ 2024-25 ਲਈ ਆਰਬੀਆਈ ਵੱਲੋਂ 41,378 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀਸੀਐੱਲ) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

Advertisement

Advertisement