ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਜੇਲ੍ਹ ਪ੍ਰਬੰਧਾਂ ਦੀ ਸਮੀਖਿਆ

11:09 AM Sep 15, 2024 IST
ਪੰਜਾਬ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਗੁਰਬਖਸ਼ਪੁਰੀ
ਤਰਨ ਤਾਰਨ, 14 ਸਤੰਬਰ
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਮਨੁੱਖੀ ਅਧਿਕਾਰਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਜੁਡੀਸ਼ਰੀ ਅਤੇ ਜੇਲ੍ਹ ਦੇ ਅਧਿਕਾਰੀਆਂ ਨਾਲ ਜੇਲ੍ਹ ਪ੍ਰਬੰਧਾਂ ਸਬੰਧੀ ਸਮੀਖਿਆ ਕਰਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ-ਸਮੇਂ ਜੇਲ੍ਹ ਦਾ ਦੌਰਾ ਕਰ ਕੇ ਹਵਾਲਾਤੀਆਂ ਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਹੋਰ ਮਾਹਿਰ ਡਾਕਟਰਾਂ ਦੀ ਤਾਇਨਾਤੀ ਕਰਨ ਲਈ ਕਿਹਾ। ਇਸ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਚਾਰ ਮਾਹਿਰ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਮੈਡੀਕਲ ਜਾਂਚ ਕੈਂਪ ਵੀ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੂੰ ਉਨ੍ਹਾਂ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦਾ ਵਿਸ਼ਵਾਸ ਦਿੱਤਾ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਤੋਂ ਇਲਾਵਾ ਐੱਸਐੱਸਪੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸਚਿਨ ਪਾਠਕ, ਐੱਸ. ਪੀ. (ਹੈੱਡ ਕੁਆਟਰ) ਪਰਵਿੰਦਰ ਕੌਰ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਸਮੇਤ ਜੇਲ੍ਹ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement