For the best experience, open
https://m.punjabitribuneonline.com
on your mobile browser.
Advertisement

ਜਲੰਧਰ ਸਮਾਰਟ ਸਿਟੀ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

09:50 AM Mar 16, 2024 IST
ਜਲੰਧਰ ਸਮਾਰਟ ਸਿਟੀ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
Advertisement

ਪੱਤਰ ਪ੍ਰੇਰਕ
ਜਲੰਧਰ, 15 ਮਾਰਚ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਡਿਪੋਜ਼ਿਟ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਸਿਟੀ ਲੈਵਲ ਇਵੈਲੂਏਸ਼ਨ ਐਂਡ ਮੋਨੀਟਰਿੰਗ ਕਮੇਟੀ (ਸੀ.ਐਲ.ਈ.ਐਮ.ਸੀ.) ਦੇ ਚੇਅਰਮੈਨ ਵੀ ਹਨ, ਜਿਨ੍ਹਾਂ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਇੰਟੇਗ੍ਰੇਟਿਡ ਕਮਾਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ 95 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 31 ਮਾਰਚ 2024 ਤੱਕ ਇਹ ‘ਲਾਈਵ’ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਸ਼ਹਿਰ ਵਿੱਚ 180 ਥਾਵਾਂ ’ਤੇ 1000 ਸੀ.ਸੀ.ਟੀ.ਵੀ. ਕੈਮਰੇ ਲਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਆਈ.ਸੀ.ਸੀ.ਸੀ. ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਸ਼ਹਿਰ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 25 ਜਨਤਕ ਥਾਵਾਂ ’ਤੇ 25 ਪਬਲਿਕ ਐਡਰੈੱਸ ਸਿਸਟਮ ਲਗਾਉਣ ਦੇ ਨਾਲ-ਨਾਲ 5 ਮੁੱਖ ਥਾਵਾਂ ’ਤੇ 5 ਐਮਰਜੈਂਸੀ ਕਾਲ ਬਾਕਸ ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰਵਾਸੀਆਂ ਨੂੰ ਕੋਈ ਵੀ ਜ਼ਰੂਰੀ ਸੂਚਨਾ ਤੇ ਸੰਦੇਸ਼ ਦੇਣ ਲਈ ਸ਼ਹਿਰ ਭਰ ਵਿੱਚ 25 ਵੈਰੀਏਬਲ ਮੈਸੇਜ ਡਿਸਪਲੇਅ (ਵੀ.ਐੱਮ.ਡੀ.) ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਟੈਕਸ, ਜਲ ਤੇ ਸੀਵਰੇਜ, ਫਾਇਰ, ਜਨਮ ਤੇ ਮੌਤ ਸਰਟੀਫਿਕੇਟ ਸਮੇਤ ਹੋਰ ਮਿਉਂਸੀਪਲ ਸੇਵਾਵਾਂ ਨੂੰ ਆਈ.ਸੀ.ਸੀ.ਸੀ. ਨਾਲ ਏਕੀਕ੍ਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਬਸਤੀ ਪੀਰ ਦਾਦ ਵਿੱਚ ਸਥਾਪਤ ਐੱਸ.ਟੀ.ਪੀ. ਦੇ ਸੋਧੇ ਗਏ ਪਾਣੀ ਦੀ ਸਿੰਜਾਈ ਲਈ ਵਰਤੋਂ ਸਬੰਧੀ 7 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸ੍ਰੀ ਸਾਰੰਗਲ ਨੇ ਇਸ ਪ੍ਰਾਜੈਕਟ ਨੂੰ 30 ਜੂਨ ਤੱਕ ਮੁਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਐੱਸ.ਟੀ.ਪੀ. ਤੋਂ 25 ਐੱਮ.ਐੱਲ.ਡੀ. ਸੋਧਿਆ ਹੋਇਆ ਪਾਣੀ ਜ਼ਮੀਨਦੋਜ਼ ਪਾਈਪਾਂ ਰਾਹੀਂ ਸਿੰਜਾਈ ਲਈ ਵਰਤਿਆ ਜਾ ਸਕੇਗਾ। ਇਸ ਦੌਰਾਨ ਮਿੱਠਾਪੁਰ ਹਾਕੀ ਸਟੇਡੀਅਮ ਦੇ ਆਧੁਨਿਕੀਕਰਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

Advertisement

Advertisement
Author Image

joginder kumar

View all posts

Advertisement
Advertisement
×