For the best experience, open
https://m.punjabitribuneonline.com
on your mobile browser.
Advertisement

ਅਧਿਕਾਰੀਆਂ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ

10:26 AM May 01, 2024 IST
ਅਧਿਕਾਰੀਆਂ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਕੁਰਾਲੀ ਦੀ ਅਨਾਜ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜਸਪ੍ਰੀਤ ਤਲਵਾੜ ਤੇ ਹੋਰ।
Advertisement

ਪੱਤਰ ਪ੍ਰੇਰਕ
ਕੁਰਾਲੀ, 30 ਅਪਰੈਲ
ਪੰਜਾਬ ਸਰਕਾਰ ਦੇ ਰੁਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਆਈਏਐੱਸ ਨੇ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸਡੀਐੱਮ ਖਰੜ ਗੁਰਮੰਦਰ ਸਿੰਘ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ। ਅਨਾਜ ਮੰਡੀ ਦਾ ਦੌਰਾ ਕਰਦਿਆਂ ਸ੍ਰੀਮਤੀ ਤਲਵਾੜ ਨੇ ਕਿਹਾ ਕਿ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਚੁਕਾਈ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Advertisement

ਕੁਲਜੀਤ ਨਾਗਰਾ ਵੱਲੋਂ ਚਨਾਰਥਲ ਮੰਡੀ ਦਾ ਦੌਰਾ

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਾਥੀਆਂ ਸਮੇਤ ਅਨਾਜ ਮੰਡੀ ਚਨਾਰਥਲ ਦਾ ਦੌਰਾ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਕਣਕ ਦੀ ਸਾਂਭ ਸੰਭਾਲ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਆੜ੍ਹਤੀਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੰਡੀਆਂ ਵਿੱਚ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ।

Advertisement
Author Image

Advertisement
Advertisement
×